Saturday, September 26, 2026

ਆਰ.ਸੇ.ਟੀ ਦੇ ਸਟੇਟ ਡਾਇਰੈਕਟਰ ਵਲੋਂ ਸੰਸਥਾ ਦਾ ਦੌਰਾ

ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ-ਵੱਖ ਕਿੱਤਿਆਂ ਦੀ ਟ੍ਰੇਨਿੰਗ ਦੇ ਕੇ ਬੇਰਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹੱਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਸੰਸਥਾ ਵਿੱਚ ਚੱਲ ਰਹੇ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਵਿੱਚ ਤਿਮਾਹੀ ਦੌਰੇ ‘ਤੇ ਆਏ ਸਟੇਟ ਡਾਇਰੈਕਟਰ ਚਰਨਜੀਤ ਸਿੰਘ ਨੇ ਦੌਰਾ ਕੀਤਾ।
                   ਇਸ ਦੌਰਾਨ ਉਨ੍ਹਾਂ ਨੇ ਵਾਤਾਵਰਨ ਨੂੰ ਹਰਾ-ਭਰਾ ਰੱਖਣ ਲਈ ਪੌਦੇ ਵੀ ਲਾਏ।ਸੰਸਥਾ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਨੇ ਸਿਖਲਾਈ ਪ੍ਰਾਪਤ ਕਰ ਰਹੇ ਸਿੱਖਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮਿਸ ਜੋਤੀ ਲੋਟੀਆ, ਮਿਸ ਕੁਲਦੀਪ ਕੌਰ, ਮਿਸ ਵਰਿੰਦਰਜੀਤ ਕੌਰ, ਅਤੇ ਵਿਕਾਸ ਸੱਭਰਵਾਲ ਵੀ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …