Monday, November 23, 2026

ਕਪੂਰਥਲਾ ਵਿਖੇ ਵਣ ਮਹਾਂਉਤਸਵ ਮਨਾਇਆ- ਮੌਨਸੂਨ ਸੀਜ਼ਨ ‘ਚ ਲੱਗਣਗੇ 80 ਹਜ਼ਾਰ ਤੋਂ ਵੱਧ ਪੌਦੇ

ਕਪੂਰਥਲਾ, 25 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਜਿਲ੍ਹਾ ਪੱਧਰੀ ਕੰਪਲੈਕਸ ਵਿਖੇ ਵਣ ਮਹਾਂਉਸਤਵ ਮਨਾਇਆ ਗਿਆ।ਜਿਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਪੌਦਾ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ ਗਈ ।
                         ਉਨ੍ਹਾਂ ਕਿਹਾ ਕਿ ਰੁੱਖ ਸਾਡੀ ਜ਼ਿਦਗੀ ਦਾ ਆਧਾਰ ਹਨ, ਜਿਸ ਕਰਕੇ ਸਾਨੂੰ ਸਭ ਨੂੰ ਨਾ ਸਿਰਫ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਸਗੋਂ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ।ਲੋਕ ਆਪਣੇ ਜਨਮ ਦਿਨ ਤੇ ਹੋਰਨਾਂ ਖੁਸ਼ੀ ਦੇ ਮੌਕਿਆਂ ’ਤੇ ਪੌਦੇ ਤੋਹਫੇ ਦੇ ਰੂਪ ਵਿੱਚ ਦੇਣ। ਵਣ ਰੇਂਜ ਅਫਸਰ ਕਪੂਰਥਲਾ ਪ੍ਰਕਾਸ਼ ਸਿੰਘ ਨੇ ਕਿਹਾ ਕਿ ਜਿਲ੍ਹਾ ਕਪੂਰਥਲਾ ਵਿਖੇ ਮਾਨਸੂਨ ਸੀਜਨ ਦੌਰਾਨ 80 ਹਜ਼ਾਰ ਤੋਂ ਵਧ ਪੌਦੇ ਲਾਏ ਜਾ ਰਹੇ ਹਨ।ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਤੇਜ਼ੀ ਨਾਲ ਜਾਰੀ ਹੈ।
               ਇਸ ਮੌਕੇ ਕ੍ਰਿਸ਼ਨ ਕੁਮਾਰ ਵਣ ਬਲਾਕ ਅਫਸਰ, ਫੂਲਾ ਸਿੰਘ ਵਣ ਬਲਾਕ ਅਫਸਰ ਕਪੂਰਥਲਾ, ਗੁਲਜ਼ਾਰੀ ਲਾਲ, ਸਾਹਿਲ ਉਬਰਾਏ ਸੁਪਰਡੈਂਟ, ਜੌਲੀ, ਜੋਗਿੰਦਰ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …