Saturday, September 26, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲੇ

ਸੰਗਰੂਰ, 25 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਰਦਾਰ ਮਲਕੀਤ ਸਿੰਘ, ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਸਕੂਲ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ।ਮੁਕਾਬਲੇ ਦੌਰਾਨ ਮਿਡਲ ਵਰਗ ਅਧੀਨ ਮੈਡਮ ਮਨਧੀਰ ਕੌਰ ਦੀ ਨਿਗਰਾਨੀ ਹੇਠ ਮੰਨਤਦੀਪ ਸਿੰਘ ਜਮਾਤ ਅੱਠਵੀਂ ਨੇ ਪਹਿਲਾ, ਮਨਪ੍ਰੀਤ ਕੌਰ ਜਮਾਤ ਅੱਠਵੀਂ ਨੇ ਦੂਜਾ ਅਤੇ ਹਰਮਦੀਪ ਕੌਰ ਅਤੇ ਸੋਮਾ ਕੌਰ ਜਮਾਤ ਅੱਠਵੀਂ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਇਸ ਸਮੇਂ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ‘ਚ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …