ਅੰਮ੍ਰਿਤਸਰ, 10 ਨਵੰਬਰ (ਪ੍ਰੀਤਮ ਸਿੰਘ) – ਅੰਤਰਰਾਸ਼ਟੀ ਪੱਧਰ ਦੀ ਐਥਲੀਟ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨਵਜੀਤ ਕੌਰ ਢਿੱਲੋਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਤੇ ਚਾਂਦੀ ਦਾ ਤਮਗਾ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।
ਬੀ. ਏ. ਤੀਜਾ ਸਾਲ ਦੀ ਵਿਦਿਆਰਥਣ ਢਿੱਲੋਂ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਨੈਸ਼ਨਲ ਅਸੇਪਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ 55.43 ਮੀਟਰ ਡਿਸਕਸ ਥਰੋ ਵਿੱਚ ਸੋਨ ਅਤੇ 15.22 ਮੀਟਰ ਸ਼ਾਟਪੁਟ ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਮਗਾ ਹਾਸਲ ਕੀਤਾ। ਇਸ ਮੌਕੇ ‘ਤੇ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਉਕਤ ਵਿਦਿਆਰਥਣ ਦੀ ਇਸ ਉਪਲਬੱਧੀ ‘ਤੇ ਵਧਾਈ ਦਿੰਦੇ ਹੋਏ ਉਸਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਦੇ ਪਿਤਾ ਅਤੇ ਕੋਚ ਸ: ਜਸਪਾਲ ਸਿੰਘ ਢਿੱਲੋਂ ਨੂੰ ਵੀ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …