Tuesday, August 25, 2026

ਬੀਬੀ ਜਗੀਰ ਕੌਰ ਵਲੋਂ ਸ. ਭਾਗ ਸਿੰਘ ਅਣਖੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੀਫ਼ ਖ਼ਾਲਸਾ ਦੀਵਾਨ ਦੇ ਸੀਨੀਅਰ ਆਗੂ ਸ. ਭਾਗ ਸਿੰਘ ਅਣਖੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸ. ਅਣਖੀ ਨੇ ਚੀਫ ਖਾਲਸਾ ਦੀਵਾਨ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ ਹਨ।ਉਹਨਾਂ ਨੇ ਵਿਦਿਅਕ ਤੇ ਸਮਾਜਸੇਵੀ ਖੇਤਰ ਤੋਂ ਇਲਾਵਾ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ।
                ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਭਾਗ ਸਿੰਘ ਅਣਖੀ ਦਾ ਅਕਾਲ ਚਲਾਣਾ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨ੍ਹਾਂ ਸ. ਅਣਖੀ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।
               ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਭਾਗ ਸਿੰਘ ਅਣਖੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …