ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਸੰਪੰਨ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ
ਉਮੀਦਵਾਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਨੂੰ ਵੀ ਵਧਾਈ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਪਿਛਲੇ ਸਮੇਂ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕੀਤੇ ਵੱਡਮੁੱਲੇ ਪੰਥਕ ਕਾਰਜਾਂ, ਮਨੁੱਖੀ ਭਲਾਈ ਸੇਵਾਵਾਂ ਅਤੇ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਉਦਮਾਂ ਨੂੰ ਦੇਖਦਿਆਂ ਵੱਡਾ ਫੈਸਲਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਵਿਰੋਧੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਗਾਉਣ ਲਈ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਸੀ, ਪਰ ਸੰਗਤਾਂ ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਸੇਵਾ ਸੌਂਪਣੀ ਪੰਥਕ ਅਤੇ ਕੌਮੀ ਸੋਚ ਦੀ ਜਿੱਤ ਹੈ।ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਅੱਜ ਉਨ੍ਹਾਂ ਲੋਕਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਹੈ ਜੋ ਸਿੱਖ ਸੰਸਥਾਵਾਂ ਨੂੰ ਖਤਮ ਕਰਨ ਲਈ ਯਤਨਸ਼ੀਲ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media