Monday, November 23, 2026

ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਉਣੀ ਵੀ ਬਹੁਤ ਜਰੂਰੀ – ਡਾ. ਗੀਤਾਂਜਲੀ ਸਿੰਘ

ਸਿਹਤ ਵਿਭਾਗ ਨੇ ਲੰਗੜੋਆ ਵਿਖੇ ਕੋਵਿਡ ਰੋਕੂ ਟੀਕਾਕਰਨ ਲਈ ਲਗਾਇਆ ਵਿਸ਼ੇਸ਼ ਕੈਂਪ

ਨਵਾਂਸ਼ਹਿਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਥਾਨਕ ਪਿੰਡ ਲੰਗੜੋਆ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ 250 ਤੋਂ ਵੱਧ ਯੋਗ ਵਿਅਕਤੀਆਂ ਨੇ ਵੈਕਸੀਨ ਲਗਵਾਈ।
ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਪਿੰਡ ਲੰਗੜੋਆ ਦੇ ਗੁਰਦੁਆਰਾ ਸਾਹਿਬ ਵਿਖੇ ਟੀਕਾਕਰਨ ਦੇ ਕੰਮਕਾਜ਼ ਦਾ ਜਾਇਜ਼ਾ ਲਿਆ ਅਤੇ ਆਮ ਲੋਕਾਂ ਨੂੰ ਕਿਹਾ ਕਿ ਹਰੇਕ ਯੋਗ ਵਿਅਕਤੀ ਕੋਵਿਡ ਰੋਕੂ ਟੀਕਾ ਲਗਵਾਏ।ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ ਵੈਕਸੀਨ ਦੀ ਦੂਜੀ ਡੋਜ ਲਗਵਾਉਣੀ ਵੀ ਬਹੁਤ ਜਰੂਰੀ ਹੈ।ਇਸ ਲਈ ਜਿਨ੍ਹਾਂ ਵਿਅਕਤੀਆਂ ਦੀ ਦੂਜੀ ਡੋਜ਼ ਲੱਗਣੀ ਹੈ, ਉਹ ਜਲਦੀ ਤੋ ਜਲਦੀ ਆਪਣੀ ਦੂਜੀ ਡੋਜ਼ ਜਰੂਰ ਲਗਵਾਉਣ।
ਡਾ. ਸਿੰਘ ਨੇ ਅੱਗੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ‘ਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …