Tuesday, August 25, 2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰਵ ਕਾਨੂੰਨੀ ਵਿਵਾਹਿਕ ਵਿਵਾਦਾਂ ਸਬੰਧੀ ਹੈਲਪ ਡੈਸਕ ਸਥਾਪਿਤ

ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕੀਤੀ ਸ਼ੁਰੂਆਤ

ਨਵਾਂਸ਼ਹਿਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਫੈਮਿਲੀ ਕੋਰਟ ਨਵਾਂਸ਼ਹਿਰ ਦੇ ਬਾਹਰ ਪ੍ਰੀ-ਲਿਟੀਗੇਟਿਵ ਮੈਟਰੀਮੋਨੀਅਲ ਡਿਸਪਿਊਟਸ (ਪੂਰਵ ਕਾਨੂੰਨੀ ਵਿਵਾਹਿਕ ਵਿਵਾਦ) ਸਬੰਧੀ ਹੈਲਪ ਡੈਸਕ ਸਥਾਪਿਤ ਕੀਤਾ ਗਿਆ।ਜਿਸ ਦੀ ਸ਼ੁਰੂਆਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੀਤੀ ਗਈ।ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਪਿਤ ਕੀਤਾ ਇਹ ਹੈਲਪ ਡੈਸਕ ਵਿਆਹ ਸਬੰਧੀ ਕਿਸੇ ਵੀ ਤਰ੍ਹਾਂ ਦੇ ਵਿਵਾਦਾਂ ਦੇ ਨਿਪਟਾਰੇ ਲਈ ਵਿਸ਼ੇਸ਼ ਭੂਮਿਕਾ ਅਦਾ ਕਰੇਗਾ ਅਤੇ ਮੀਡੀਏਸ਼ਨ ਸੈਂਟਰ ਵਿਚਲੇ ਕੇਸਾਂ ਦਾ ਨਿਪਟਾਰਾ ਕਰਨ ਲਈ ਦੋਵਾਂ ਧਿਰਾਂ ਨੂੰ ਇਥੇ ਭੇਜਿਆ ਜਾ ਸਕੇਗਾ।ਉਨ੍ਹਾਂ ਦੱਸਿਆ ਕਿ ਮੀਡੀਏਸ਼ਨ ਰਾਹੀਂ ਵਿਵਾਹਿਕ ਮਾਮਲਿਆਂ ਨੂੰ ਆਪਸੀ ਸਹਿਮਤੀ ਰਾਹੀਂ ਹੱਲ ਕਰਵਾਇਆ ਜਾਂਦਾ ਹੈ।ਜਿਸ ਨਾਲ ਜਿਥੇ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ, ਉਥੇ ਪਰਿਵਾਰ ਵੀ ਟੁੱਟਣ ਤੋਂ ਬਚ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕੇਸ ਫਾਈਲ ਕਰਨ ਤੋਂ ਪਹਿਲਾਂ ਹੀ ਪਰਿਵਾਰਾਂ ਦੇ ਅਜਿਹੇ ਝਗੜਿਆਂ ਦਾ ਮੀਡੀਏਟਰ ਰਾਹੀਂ ਨਿਪਟਾਰਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਿਵਾਦਾਂ ਸਬੰਧੀ ਇਸ ਹੈਲਪ ਡੈਸਕ ਵਿਖੇ ਦਰਖ਼ਾਸਤ ਦਿੱਤੀ ਜਾ ਸਕਦੀ ਹੈ ਅਤੇ ਇਸ ਦੀ ਕੋਈ ਕੋਰਟ ਫੀਸ ਵੀ ਨਹੀਂ ਲੱਗਦੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵਿਵਾਹਿਕ ਵਿਵਾਦਾਂ ਸਬੰਧੀ ਇਸ ਹੈਲਪ ਡੈਸਕ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਸਕੇ।
              ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਤੋਂ ਇਲਾਵਾ ਹੋਰ ਜੁਡੀਸ਼ੀਅਲ ਅਧਿਕਾਰੀ ਰਣਧੀਰ ਵਰਮਾ, ਕੁਲਦੀਪ ਸਿੰਘ ਚੀਮਾ, ਅਸ਼ੋਕ ਕਪੂਰ, ਜਗਬੀਰ ਸਿੰਘ ਮਹਿੰਦੀਰੱਤਾ, ਰਾਧਿਕਾ ਪੁਰੀ, ਸਰਵੇਸ਼ ਸਿੰਘ, ਕਵਿਤਾ, ਸੀਮਾ ਅਗਨੀਹੋਤਰੀ, ਫਰੰਟ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਜਾਂਗੜਾ, ਸੀਨੀਅਰ ਸਹਾਇਕ ਤਲਵਿੰਦਰ ਸਿੰਘ, ਨਿਰਮਲ ਸਿੰਘ, ਸਾਗਰ ਘਈ, ਦਿਨੇਸ਼ ਕੁਮਾਰ, ਰਾਜ ਕੁਮਾਰ ਤੇ ਹੋਰ ਹਾਜ਼ਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …