ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 9 ਤੋਂ 17 ਸਤੰਬਰ ਤੱਕ
7ਵਾਂ ਰਾਜ ਪੱਧਰੀ ਮੇਗਾ ਰੋਜ਼ਗਾਰ ਮੇਲਾ ਆਯੋਜਿਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਰੋਜ਼ਗਾਰ ਬਿਊਰੋ ਅੰਮ੍ਰਿਤਸਰ ਵਲੋਂ ਸਤੰਬਰ ਮਹੀਨੇ ਵਿੱਚ ਪੰਜ ਮੇਗਾ ਰੋਜ਼ਗਾਰ ਮੇਲੇ ਲਗਾਏ ਜਾਣਗੇ।ਪਹਿਲਾ ਰੋਜ਼ਗਾਰ ਮੇਲਾ 9 ਸਤੰਬਰ 2021 ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ਼ ਛੇਹਰਟਾ ਵਿਖੇ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਵਲੋਂ ਇਨ੍ਹਾਂ ਰੋਜ਼ਗਾਰ ਮੇਲਿਆਂ ਲਈ 15000 ਤੋਂ ਜਿਆਦਾ ਅਸ਼ਾਮੀਆਂ ਪੈਦਾ ਕੀਤੀਆਂ ਗਈਆਂ ਹਨ।ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਤੱਕ ਹੋਵੇਗੀ।ਇਨ੍ਹਾਂ ਮੇਲਿਆਂ ਨੂੰ ਸਫ਼ਲ ਬਣਾਊਣ ਲਈ ਮੋਹਕਮ ਪੁਰਾ ਜੋੜ੍ਹਾ ਫਾਟਕ ਵਿਖੇੇ ਪ੍ਰੀ ਰਜਿਸਟਰੇਸ਼ਨ ਕੈਂਪ ਲਗਾ ਕੇ ਇਸ ਇਲਾਕੇ ਤੋਂ 180 ਪ੍ਰਾਰਥੀਆਂ ਦੀ ਰਜਿਸਟਰੇਸ਼ਨ ਕੀਤੀ ਗਈ।ਜੋ ਕਿ ਸਤੰਬਰ ਮਹੀਨੇ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਕੇ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਉਠਾਉਣਗੇ।
ਹੁਨਰ, ਵਿਕਾਸ ਅਤੇ ਸਲਾਹਕਾਰ ਡਾ: ਸੰਦੀਪ ਸਿੰਘ ਕੌੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਆਯੋਜਿਤ 75ਵੇਂ ਰਾਜ ਪੱਧਰੀ ਸੁਤੰਤਰਤਾ ਦਿਵਸ ਪ੍ਰੋਗਰਾਮ ਦੀ ਪੂਰਵ ਸੰਧਿਆ ’ਤੇ ਮੁੱਖ ਮੰਤਰੀ ਪੰਜਾਬ ਦੁਆਰਾ 34 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।ਇਹ ਸਾਰੇ ਉਮੀਦਵਾਰ ਦੁਸ਼ਹਿਰਾ ਸਮਾਰੋਹ ਦੌਰਾਨ 2018 ਵਿੱਚ ਜ਼ੌਰਾਫਾਟਕ ਅੰਮ੍ਰਿਤਸਰ ਵਿਖੇ ਬਦਨਾਮ ਰੇਲ ਹਾਦਸੇ ਦੇ ਪ੍ਰਭਾਵਿਤ ਪਰਿਵਾਰਾਂ ਨਾਲ ਸਬੰਧਤ ਹਨ, ਜਿਸ ਵਿਚ 50 ਤੋਂ ਵੱਧ ਲੋਕਾਂ ਦੀ ਜਾਨ ਗਈ ਸੀ।ਜੌੜਾ ਫਾਟਕ ਨੇੜੇ ਮੋਹਕਮਪੁਰਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਲਗਾਏ ਗਏ ਕੈਂਪ ਦੌਰਾਨ ਵਾਰਡ ਨੰ: 25 ਕੌਂਸਲਰ ਅਮਰਦੀਪ ਗਿੱਲ, ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕੌਂਸਲਰ ਗੌਰਵ ਕੁਮਾਰ, ਸਿੱਖਿਆ ਵਿਭਾਗ ਦੇ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਗਿੱਲ ਅਤੇ ਬਿਊਰੋ ਦੇ ਕਰਮਚਾਰੀ ਹਰਜੀਤ ਸਿੰਘ ਰਿਆੜ ਮੌਜ਼ੂਦ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media