Saturday, September 26, 2026

ਟਰੇਡ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ

ਸੇਵਾ ਕੇਂਦਰਾਂ ‘ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵਲੋਂ ਸੇਵਾ ਕੇਂਦਰਾਂ ‘ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੇ 41 ਸੇਵਾ ਕੇਂਦਰਾਂ ‘ਚ ਹੁਣ ਨਵੇਂ ਅਤੇ ਨਵਿਆਉਣ ਯੋਗ (ਰੀਨਿਊ) ਟਰੇਡ ਲਾਇਸੈਂਸ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਦਿੱਤੇ ਜਾਂਦੇ ਟਰੇਡ ਲਾਇਸੈਂਸ ਦੀ ਸੇਵਾ ਵੀ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ‘ਚ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਹੁਣ ਵਪਾਰੀ ਆਪਣਾ ਨਵਾਂ ਟਰੇਡ ਲਾਇਸੈਂਸ ਜਾਂ ਫੇਰ ਰੀਨਿਊ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …