ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਦੀਆਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਕਰਨ ਲਈ 27
ਅਗਸਤ ਨੂੰ ਸੇਵਰੇ 10:30 ਵਜੇ ਪੁਲਿਸ ਲਾਈਨ ਨੇੜੇ ਲਾਰੇਂਸ ਰੋਡ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਸਬੰਧੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਵੀ ਲਿਆ ਜਾਵੇਗਾ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮੁਨੀਸ਼ਾ ਗੁਲਾਟੀ ਨੇ ਦੱਸਿਆ ਕਿ ਜੇਕਰ ਕਿਸੇ ਵੀ ਪੀੜ੍ਹਤ ਧਿਰ ਨੇ ਘਰੇਲੂ ਵਿਵਾਦ ਸਬੰਧੀ ਆਪਣੀ ਸ਼ਿਕਾਇਤ ਦੇਣੀ ਹੋਵੇ ਤਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦੇ ਸਕਦਾ ਹੈ, ਬਸ਼ਰਤੇ ਕਿ ਉਸ ਦਾ ਕੇਸ ਅਦਾਲਤ ਵਿੱਚ ਨਾ ਗਿਆ ਹੋਵੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਬਾਅਦ ਦੁਪਹਿਰ 12 ਵਜੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਔਰਤਾਂ ਪ੍ਰਤੀ ਸ਼ਿਕਾਇਤਾਂ ਦੇ ਮਾਮਲੇ ਵਿੱਚ ਸਹਾਇਕ ਕਮਿਸ਼ਨਰ ਪੁਲਿਸ, ਡਿਪਟੀ ਸੁਪਰਡੈਂਟ ਪੁਲਿਸ (ਕਰਾਇਮ ਅਗੇਨਸਟ ਵੂਮੈਨ) ਇੰਚਾਰਜ਼ ਵੂਮੇਨ ਸੈਲ ਅਤੇ ਕੇਸਾਂ ਨਾਲ ਸਬੰਧਤ ਪੜਤਾਲੀਆ ਅਫਸਰ ਜਰੂਰ ਹਾਜ਼ਰ ਹੋਣ।
Check Also
ਸਪ੍ਰਿੰਗ ਬਲੌਸਮਜ਼ ਸਕੂਲ ਵਿਖੇ ਪੋਸਕੋ ਐਕਟ, 2012 ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਮਾਣਯੋਗ …
Punjab Post Daily Online Newspaper & Print Media