ਕਪੂਰਥਲਾ, 26 ਅਗਸਤ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਕਪੂਰਥਲਾ ਵਿਖੇ ਐਨ.ਸੀ.ਵੀ.ਟੀ ਟਰੇਡਾਂ ਦੇ ਦਾਖਲੇ 15 ਸਤੰਬਰ ਤੱਕ ਹੋਣਗੇ।
ਜਿਸ ਲਈ 8ਵੀਂ ਤੇ 10ਵੀਂ ਪਾਸ ਲੜਕੇ ਤੇ ਲੜਕੀਆਂ ਅਪਲਾਈ ਕਰ ਸਕਦੇ ਹਨ।
ਆਈ.ਟੀ.ਆਈ ਦੇ ਪ੍ਰਿੰਸੀਪਲ ਸ਼ਕਤੀ ਸਿੰਘ ਨੇ ਦੱਸਿਆ ਕਿ ਵੈਲਡਰ, ਕਾਰਪੇਂਟਰ, ਟਰੇਨਰ, ਮਸ਼ੀਨਿਸਟ, ਇਲੈਟ੍ਰੀਸ਼ੀਅਨ, (ਰੈਗੂਲਰ ਤੇ ਡੀ.ਐਸ.ਟੀ) ਆਦਿ ਟਰੇਡਾਂ ਵਿੱਚ ਖਾਲੀ ਰਹਿ ਗਈਆਂ ਸੀਟਾਂ ਲਈ ਦਾਖਲਾ ਕੀਤਾ ਜਾਣਾ ਹੈ।ਇਹ ਦਾਖਲੇ ਨਿਰੋਲ ਮੈਰਿਟ ਦੇ ਆਧਾਰ ’ਤੇ ਹੋਣੇ ਹਨ।
ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ ਤੇ ਲੜਕੀਆਂ ਆਪਣੇ ਅਸਲ ਸਰਟੀਫਿਕੇਟਾਂ ਸਮੇਤ ਸੰਸਥਾ ਵਿਚ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਸੰਸਥਾ ਵਿੱਚ ਚੱਲ ਰਹੀਆਂ ਟਰੇਡਾਂ ਵਿੱਚ ਦਾਖਲਾ ਲੈ ਸਕਦੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਦਾਖਲਾ ਲੈਣ ਵਾਲੇ ਸਿੱਖਿਆਰਥੀ ਨੂੰ ਬੱਸ ਪਾਸ ਦੀ ਸਹੂਲਤ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਹੋਰ ਸਕੀਮਾਂ ਦਾ ਲਾਭ ਮਿਲੇਗਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media