ਅੰਮ੍ਰਿਤਸਰ, 27 ਅਗਸਤ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ 31 ਜੁਲਾਈ ਤੋਂ ਲਗਾਤਾਰ ਚੱਲ ਰਹੇ ਹਫ਼ਤਾਵਾਰੀ ਨਾਟਕ ਤੇ ਸੰਗੀਤ ਫੈਸਟੀਵਲ ਦੇ ਇਸ ਸ਼ਨੀਵਾਰ ਅਵਾਜ਼ ਰੰਗਮੰਚ ਟੋਲੀ ਅੰਮ੍ਰਿਤਸਰ ਦੀ ਟੀਮ ਵਲੋਂ ਪਾਲੀ ਭੁਪਿੰਦਰ ਦਾ ਲਿਖਿਆ ਅਤੇ ਨਵਨੀਤ ਰੰਧੇਅ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਰੋਂਗ ਨੰਬਰ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਸ਼ਾਮ ਦੇ ਠੀਕ 6.00 ਵਜੇ ਪੇਸ਼ ਕੀਤਾ ਜਾਵੇਗਾ।ਇਸ ਨਾਟਕ ਬਿਨ੍ਹਾਂ ਟਿਕਟ ਅਤੇ ਬਿਨ੍ਹਾਂ ਪਾਸ ਦੇ ਮੁਫ਼ਤ ਵਿਖਾਏ ਜਾਣਗੇ।ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਵਲੋਂ ਸਮੂਹ ਕਲਾਕਾਰਾਂ, ਲੇਖਕਾਂ ਅਤੇ ਕਲਾ ਪੇਮੀਆਂ ਨੂੰ ਹਾਰਦਿਕ ਸੱਦਾ ਦਿੱਤਾ ਗਿਆ ਹੈ।
Check Also
ਪ੍ਰਸਿੱਧ ਕੰਪਨੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 30 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ …