ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਅੱਜ ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ
ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਮੁਲਾਕਾਤ ਹੋਈ।ਬਹੁਤ ਹੀ ਸਾਜ਼ਗਾਰ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਵਿਧਾਇਕ ਅੰਗਦ ਸਿੰਘ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸੰਜ਼ੀਦਗੀ ਨਾਲ ਗੌਰ ਕਰਕੇ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ।ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਨਾਲ ਵਿਸਥਾਰ ਵਿਚ ਚਰਚਾ ਕੀਤੀ ਗਈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ।ਫਰੰਟ ਦੇ ਆਗੂਆਂ ਵੱਲੋਂ ਇਸ ਪਹਿਲਕਦਮੀ ਲਈ ਵਿਧਾਇਕ ਅੰਗਦ ਸਿੰਘ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਫਰੰਟ ਦੇ ਜ਼ਿਲ੍ਹਾ ਕਨਵੀਨਰ ਰਾਮ ਲੁਭਾਇਆ ਤੇ ਅਜੀਤ ਸਿੰਘ ਬਰਨਾਲਾ, ਸਰਕਾਰੀ ਟੀਚਰ ਯੂਨੀਅਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਫੀਲਡ ਐਂਡ ਵਰਕ ਯੂਨੀਅਨ ਦੇ ਸੁਰਿੰਦਰ ਪਾਲ ਅਤੇ ਹੋਰ ਆਗੂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media