Friday, June 12, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਸ਼ੇਰੋਂ ਵਿਖੇ ਹੋਏ ਭਾਸ਼ਣ ਮੁਕਾਬਲੇ

ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਬਲਾਕ ਚੀਮਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਕੂਲ ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ, ਬਲਾਕ ਨੋਡਲ ਅਫਸਰ ਲਵਲੀ ਜੌਹਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਭਾਸ਼ਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਵਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅਧਿਆਪਕਾ ਮਨਧੀਰ ਕੌਰ ਦੀ ਅਗਵਾਈ ਅਧੀਨ ਮਿਡਲ ਵਰਗ ਵਿੱਚ ਪਹਿਲਾ ਸਥਾਨ ਮੰਨਤਦੀਪ ਸਿੰਘ ਨੇ ਦੂਜਾ ਸਥਾਨ ਮਨਪ੍ਰੀਤ ਕੌਰ ਨੇ ਅਤੇ ਤੀਜ਼ਾ ਸਥਾਨ ਹਰਮਦੀਪ ਕੌਰ ਅਤੇ ਸੋਮਾ ਕੌਰ ਨੇ ਸਾਂਝੇ ਤੌਰ ’ਤੇ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਜੇਤੂ ਸਾਰੇ ਵਿਦਿਆਰਥੀ ਅੱਠਵੀਂ ਜਮਾਤ ਦੇ ਹਨ।
                         ਪ੍ਰਿੰਸੀਪਲ ਰਵਿੰਦਰ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਧਰਮ ’ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …