Monday, April 27, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਨਲਾਈਨ ਸਮਰ ਸਕੂਲ ਦਾ ਉਦਘਾਟਨ

ਅੰਮ੍ਰਿਤਸਰ, 28 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਵਿਕਾਸ ਕੇਂਦਰ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਬਹੁ-ਅਨੁਸ਼ਾਸਨੀ ਸਮਰ ਸਕੂਲ ਦਾ ਉਦਘਾਟਨ ਕੀਤਾ। ਇਸ ਸੈਸ਼ਨ ਮੌਕੇ ਕੁਦਰਤ ਨਾਲ ਪਿਆਰ ਸਬੰਧੀ ਆਪਣੇ ਅਨੁਭਵ ਪੇਸ਼ ਕਰਦਿਆਂ ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਜ਼ੀਰ-ਡਿਸਚਾਰਜ ਕੈਂਪਸ ਹੈ, ਜੋ ਕਿ ਯੂਨੀਵਰਸਿਟੀ ਦੇ ਸੀਵਰੇਜ ਪਾਣੀ ਨੂੰ ਮੁੜ ਸੋਧ ਕੇ ਵਰਤੋਂ ਵਿੱਚ ਲਿਆਉਂਦਾ ਹੈ।ਵਾਤਾਵਰਣ ਨੂੰ ਹੀ ਧਿਆਨ ਹਾਲ ਵਿਚ ਹੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਲਈ ਬੈਟਰੀ `ਤੇ ਚੱਲਣ ਵਾਲੀਆਂ ਗੱਡੀਆਂ ਲਾਂਚ ਕੀਤੀਆਂ ਹਨ।
                 ਆਪਣੇ ਮੁੱਖ ਭਾਸ਼ਣ ਵਿਚ ਪ੍ਰੋ. ਅਨੀਸ਼ ਕੁਮਾਰ ਦੁਆ ਨੇ ਕੋਰਸ ਦੇ ਉਦੇਸ਼ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਵਿਦਵਾਨਾਂ ਦਾ ਭਰਪੂਰ ਲਾਹਾ ਲੈਣ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜ਼ਿੰਦਗੀ ਵਿਚ ਸਫਲਤਾ ਹਾਸਲ ਕਰਨ ਲਈ ਆਪਣੀ ਨਿੱਜੀ ਚੋਣ ਵੱਲ ਗੌਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਠੀਕ ਦਿਸ਼ਾ ਵਿਚ ਅਣਥੱਕ ਮਿਹਨਤ ਨਾਲ ਅਸੀਂ ਵੱਡੀਆਂ ਮੰਜ਼ਿਲਾਂ ਸਰ ਕਰ ਸਕਦੇ ਹਾਂ।
                ਕੇਂਦਰ ਦੇ ਡਾਇਰੈਕਟਰ ਪ੍ਰੋ. ਸੁਧਾ ਜਤਿੰਦਰ ਨੇ ਕੇਂਦਰ ਦੀਆਂ ਗਤੀਵਿਧੀਆਂ `ਤੇ ਚਾਨਣਾ ਪਾਇਆ।ਉਨਾਂ ਕਿਹਾ ਕਿ 66 ਕੇਂਦਰਾਂ ਵਿਚੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਯੂ.ਜੀ.ਸੀ ਮਨੁੱਖੀ ਸਰੋਤ ਵਿਕਾਸ ਕੇਂਦਰ ਆਪਣੇ ਮਿਆਰ ਸਦਕਾ ਅਹਿਮ ਸਥਾਨ ਰੱਖਦਾ ਹੈ।ਉਨ੍ਹਾਂ ਕਿਹਾ ਕਿ ਇਸ ਵਿੱਚ ਵੱਖ-ਵੱਖ ਅਨੁਸ਼ਾਸਨਾਂ ਤੇ ਵਿਸ਼ਿਆਂ ਨਾਲ ਸਬੰਧਤ ਕੋਰਸ ਲਗਾਤਾਰ ਕਰਵਾਏ ਜਾਂਦੇ ਹਨ।
              ਕੋਰਸ ਕੋਆਰਡੀਨੇਟਰ ਪ੍ਰੋ. ਐਮ.ਐਸ ਭੱਟੀ ਨੇ ਵਾਈਸ ਚਾਂਸਲਰ ਪ੍ਰੋ. ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹੱਲਾਸ਼ੇਰੀ ਅਤੇ ਮਿਲਦੇ ਯੋਗਦਾਨ ਸਦਕਾ ਅਸੀਂ ਕਾਰਜ਼ ਕਰਨ ਦੇ ਸਮੱਰਥ ਹੁੰਦੇ ਹਾਂ।ਪਹਿਲੇ ਅਕਾਦਮਿਕ ਸੈਸ਼ਨ ਵਿਚ ਵੱਖ-ਵੱਖ ਸੰਸਥਾਵਾਂ ਤੋਂ ਵਿਦਵਾਨਾਂ ਨੇ ਭਾਗ ਲਿਆ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …