Sunday, April 26, 2026

ਰੋਜ਼ਗਾਰ ਮੁੱਖੀ ਸਿੱਖਿਆ ’ਚ ਮੀਲ ਪੱਥਰ ਸਾਬਿਤ ਹੋਵੇਗੀ ਲਾਅ ਯੂਨੀਵਰਸਿਟੀ – ਡਾ. ਸ਼ੇਨਾ ਅਗਰਵਾਲ

ਨੀਂਹ ਪੱਥਰ ਸਮਾਰੋਹ ’ਚ ਵਰਚੂਅਲ ਤੌਰ ’ਤੇ ਕੀਤੀ ਸ਼ਿਰਕਤ

ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੀ ਪਹਿਲੀ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਵਾਅਦਾ ਪੂਰਾ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਤਰਨਤਾਰਨ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਸਿੱਕੇ ਵੀ ਜਾਰੀ ਕੀਤੇ, ਜਿਹੜੇ ਕਿ ਪੰਜਾਬ ਸਰਕਾਰ ਦੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸਥਿਤ ਫੁੱਲਕਾਰੀ ਸਟੋਰਾਂ ’ਤੇ ਉਪਲਬੱਧ ਹੋਣਗੇ।
                  ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕਰੀਬ 50 ਥਾਵਾਂ ਨੂੰ ਨੀਂਹ ਪੱਥਰ ਰੱਖਣ ਸਬੰਧੀ ਵਰਚੂਅਲ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ, ਜਿਥੇ ਸਬੰਧਤ ਇਲਾਕਿਆਂ ਦੇ ਮੋਹਤਬਰਾਂ ਤੋਂ ਇਲਾਵਾ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਹੋਰਨਾਂ ਅਧਿਕਾਰੀਆਂ ਸਮੇਤ ਇਸ ਸਮਾਰੋਹ ਵਿਚ ਵਰਚੂਅਲ ਤੌਰ ’ਤੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਖੀ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਨ ਵਿਚ ਮੀਲ ਪੱਥਰ ਸਾਬਿਤ ਹੋਵੇਗੀ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਤੇ ਹੋਰ ਅਧਿਕਾਰੀ ਇਸ ਸਮੇਂ ਹਾਜ਼ਰ ਸਨ।
                 ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜ਼ੂਦਾ ਸਰਕਾਰ ਵੱਲੋਂ ਇਹ ਤੀਜ਼ੀ ਸੂਬਾ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ ਹੈ।ਇਸ ਤੋਂ ਪਹਿਲਾਂ ਦੋ ਨਵੀਆਂ ਯੂਨੀਵਰਸਿਟੀਆਂ ਸ੍ਰੀ ਗੁਰੂ ਨਾਨਕ ਦੇਵ ਓਪਨ ਸਟੇਟ ਯੂਨੀਵਰਸਿਟੀ ਅਤੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਿਤ ਕਰਨ ਤੋਂ ਇਲਾਵਾ 18 ਡਿਗਰੀ ਕਾਲਜ ਵੀ ਸਥਾਪਿਤ ਕੀਤੇ ਗਏ ਹਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …