ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੰਜਾਬ ਸਰਕਾਰ ਦੇ ‘ਘਰ-ਘਰ
ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਅਧੀਨ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿਚ 67 ਲੜਕੀਆਂ ਨੇ ਭਾਗ ਲਿਆ।ਇਨ੍ਹਾਂ ਵਿਚੋਂ ਏਜਾਈਲ ਹਰਬਲ ਕੰਪਨੀ ਵੱਲੋਂ ਮੌਕੇ ’ਤੇ ਹੀ ਇੰਟਰਵਿਊ ਰਾਹੀਂ 39 ਉਮੀਦਵਾਰਾਂ ਦੀ ਚੋਣ ਕੀਤੀ ਗਈ।ਚੁਣੀਆਂ ਗਈਆਂ ਲੜਕੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਚੋਣ ਪੱਤਰਾਂ ਦੀ ਵੰਡ ਕੀਤੀ ਅਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।ਜ਼ਿਲ੍ਹਾ ਰੋਜ਼ਗਾਰ ਉਤਪਤੀ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਚੁਣੀਆਂ ਗਈਆਂ ਲੜਕੀਆਂ ਵਿਚੋਂ ਇਕ ਲੜਕੀ ਕੋਵਿਡ ਪ੍ਰਭਾਵਿਤ ਪਰਿਵਾਰ ਨਾਲ ਸਬੰਧਤ ਹੈ ਅਤੇ ਇਕ ਲੜਕੀ ਪਹਿਲਾਂ ਕਿਸੇ ਹੋਰ ਕੈਂਪ ਵਿੱਚ ਚੁਣੀ ਗਈ ਸੀ, ਵਲੋਂ ਕੈਂਪ ਵਿੱਚ ਨਿਯੋਜਕ ਨਾਲ ਟੀਮ ਲੀਡਰ ਦੇ ਤੌਰ ’ਤੇ ਕੰਮ ਕੀਤਾ ਗਿਆ।ਪਲੇਸਮੈਂਟ ਅਫ਼ਸਰ ਅਮਿਤ ਕੁਮਾਰ ਨੇ ਦੱਸਿਆ ਕਿ ਬਿਊਰੋ ਵਿਖੇ ਹਰੇਕ ਮੰਗਲਵਾਰ ਅਤੇ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ‘ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media