ਨਵਾਂਸ਼ਹਿਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਅਤਿ ਆਧੁਨਿਕ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਤ ਕੀਤੀ
ਗਈ, ਜੋ ਕੁੱਝ ਹੀ ਸਕਿੰਟਾਂ ਵਿੱਚ ਬਲੱਡ ਪ੍ਰੈਸ਼ਰ ਦੀ ਸਟੀਕ ਰੀਡਿੰਗ ਦੱਸਣ ਅਤੇ ਸਲਿੱਪ ਪ੍ਰਿੰਟ ਦੇਣ ਦੀ ਸਮਰੱਥਾ ਰੱਖਦੀ ਹੈ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੁਮਾਰ ਨੇ ਆਪਣਾ ਬਲੱਡ ਪ੍ਰੈਸ਼ਰ ਚੈਕ ਕਰਵਾ ਕੇ ਮਸ਼ੀਨ ਲੋਕ ਅਰਪਿਤ ਕੀਤੀ।
ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹਾ ਹਸਪਤਾਲ ਵਿਖੇ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਐਨ.ਸੀ.ਡੀ ਕਲੀਨਿਕ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਗੈਰ-ਸੰਚਾਰੀ ਰੋਗਾਂ ਤੇ ਉਨ੍ਹਾਂ ਦੇ ਸਮੇਂ ਸਿਰ ਇਲਾਜ਼ ਬਾਰੇ ਜਾਗਰੂਕ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਨਾਲ ਮਰੀਜ਼ਾਂ ਨੂੰ ਸਮੇਂ ਸਿਰ ਆਪਣੀ ਬਿਮਾਰੀ ਦਾ ਪਤਾ ਲਗਾਉਣ ਵਿੱਚ ਮਦਦ ਮਿਲੇਗੀ।ਮਸ਼ੀਨ ਵਿੱਚ ਮਰੀਜ਼ ਵਲੋਂ ਆਪਣੀ ਬਾਂਹ ਦਾਖਲ ਕਰਨ ਦੇ ਨਾਲ ਹੀ ਇਹ ਮਸ਼ੀਨ ਮਨੁੱਖ ਦੇ ਸਰੀਰ ਦੇ ਖੂਨ ਦੇ ਦਬਾਅ ਦੀ ਜਾਣਕਾਰੀ ਦੇ ਦੇਵੇਗੀ।
ਇਸ ਮੌਕੇ ਡਾ. ਗੁਰਪਾਲ ਕਟਾਰੀਆ, ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media