ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ਼ ਸੰਸਥਾ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ
ਹੇਠ ਕ੍ਰਿਸ਼ੀ ਵਿਗਿਆਨ ਕੇੇਂਦਰ ਖੇੜੀ ਵਿਖੇ ਕਿਸਾਨਾਂ ਵੀਰਾਂ ਲਈ ਚੰਗੀ ਖੁਰਾਕ ਅਤੇ ਪੋਸ਼ਣ ਵਿਸ਼ੇ ‘ਤੇ ਇੱਕ ਦਿਨਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਸੈਮੀਨਾਰ ਦੀ ਸ਼ੁਰੂਆਤ ਵਿੱਚ ਡਾ. ਮਨਦੀਪ ਸਿੰਘ ਐਸੋਸੀਏਟ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇੇਂਦਰ ਖੇੜੀ ਨੇ ਕਿਸਾਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਨਾਲ ਹੀ ਰੋਜ਼ਾਨਾ ਦੇ ਜੀਵਨ ਵਿੱਚ ਸੰਤੁਲਿਤ ਖੁਰਾਕ ਅਤੇ ਪੋਸ਼ਣ ਦੀ ਮਹਤੱਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਅਜੋਕੇ ਸਮੇਂ ‘ਚ ਚੰਗੀ ਖੁਰਾਕ ਨਾਲ ਹੀ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਉਹਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫ਼ਾਰਿਸ਼ ਕੀਤੀਆਂ ਵੱਖ-ਵੱਖ ਫਸਲਾਂ ਦੀਆਂ ਬਾਇਉਫੋਰਟੀਫਾਈਡ ਅਤੇ ਉਨਤ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਵੀ ਆਨਲਾਈਨ ਮਾਧਿਅਮ ਰਾਹੀਂ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਅਸ਼ੋਕ ਕੁਮਾਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਖਾਦਾਂ ਦੀ ਸਤੁੰਲਿਤ ਵਰਤੋਂ ਕਰਕੇ ਚੰਗੀ ਪੈਦਾਵਾਰ ਲੈਣ ਦੇ ਨੁਕਤੇ ਦੱਸੇ।ਉਹਨਾਂ ਬੇਲੋੜੇ ਖਰਚਿਆਂ ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਵੱਧ ਯੂਰੀਆ ਪਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਆ।ਡਾ. ਰਵਿੰਦਰ ਕੌਰ ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਕਿਸਾਨਾਂ ਨੂੰ ਢੀਂਗਰੀ ਖੁੰਬ ਉਤਪਾਦਨ ਤੇ ਚੰਗੀ ਖੁਰਾਕ ਵਿੱਚ ਖੁੰਬਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਡਾ. ਸੁਨੀਲ ਕੁਮਾਰ ਸਹਾਇਕ ਪ੍ਰੋਫੈਸਰ (ਫਾਰਮ ਪਾਵਰ ਅਤੇ ਮਸ਼ੀਨਰੀ) ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।ਸੈਮੀਨਾਰ ‘ਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਤੇ ਸਬਜ਼ੀਆਂ ਦੇ ਬੀਜ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ।
Check Also
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ …
Punjab Post Daily Online Newspaper & Print Media