ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ।ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਮਾਣ ਹੈ ਅਤੇ ਸਦਾ ਰਹੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਗੁਰੂ ਭਰੋਸੇ ਦੀ ਉਘੜਵੀਂ ਮਸਾਲ ਹਨ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਕੁਰਬਾਨੀ ਦੀ ਸਿਖਰਲੀ ਉਦਾਹਰਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ।ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਬਲਦੇਵ ਸਿੰਘ ਅਤੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਬੱਬੀ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ।ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਹਰਪਾਲ ਸਿੰਘ ਜੱਲ੍ਹਾ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਖਜਾਨਚੀ ਗਰੀਬ ਸਿੰਘ ਕਾਲੀ, ਮੀਤ ਪ੍ਰਧਾਨ ਪ੍ਰਭਜੀਤ ਸਿੰਘ ਰੋਕੀ, ਅਮਰੀਕ ਸਿੰਘ ਮੋਰਥਲੀ, ਅਰਸ਼ਦੀਪ ਸਿੰਘ ਪਿਹੋਵਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਹਰਜੀਤ ਸਿੰਘ ਲਾਲੂਘੁੰਮਣ, ਸਿਮਰਜੀਤ ਸਿੰਘ, ਸੁਖਬੀਰ ਸਿੰਘ, ਨਿਰਵੈਲ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜ਼ੂਦ ਸਨ।
Check Also
ਵਰਧਮਾਨ ਸਟੀਲ ਨੇ ਆਮ ਲੋਕਾਂ ਨੂੰ ਸਮਰਪਿਤ ਕੀਤਾ ਚਾਲੀ ਖੂਹ ਵਿਖੇ ਲਗਾਇਆ ਮੀਆਂਵਾਕੀ ਜੰਗਲ
ਵਾਤਾਵਰਨ ਦੀ ਸੁਰੱਖਿਆ ਲਈ ਸ਼ਹਿਰ ਵਿੱਚ ਰੁੱਖਾਂ ਦੀ ਹੋਂਦ ਜਰੂਰੀ – ਜੀਵਨਜੋਤ ਕੌਰ ਅੰਮ੍ਰਿਤਸਰ, 3 …