ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਨਾਲ ਸੰਬੰਧਤ ਸ਼ਹੀਦ ਭਾਈ ਦਿਲਾਵਰ ਸਿੰਘ ਦੀ 26ਵੀਂ ਸਲਾਨਾ ਬਰਸੀ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਈ ਜਾਵੇਗੀ।ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ 31 ਅਗਸਤ ਨੂੰ ਸਵੇਰੇ 7.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪੈਣਗੇ।ਇਸ ਉਪਰੰਤ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਭਾਈ ਸਖੀਰਾ ਨੇ ਹਮਖਿਆਲੀਆਂ, ਪੰਥਕ ਦਰਦੀਆਂ ਤੇ ਪੰਥਕ ਹਿਤੈਸ਼ੀਆਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …