Friday, September 18, 2026

ਪੋਲਿੰਗ ਬੂਥਾਂ ਦੇ ਪੁਨਰਗਠਨ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

1200 ਤੋਂ ਵੱਧ ਵੋਟਾਂ ਵਾਲੇ ਪੋਲਿੰਗ ਸਟੇਸ਼ਨਾਂ ਨੂੰ ਕੀਤਾ ਜਾਵੇਗਾ ਐਡਜਸਟ

ਕਪੂਰਥਲਾ, 29 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿਤਿਆ ਉਪਲ ਵਲੋਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੋਲਿੰਗ ਬੂਥਾਂ ਦੇ ਪੁਨਰਗਠਨ ਅਤੇ ਯੋਗਤਾ ਮਿਤੀ 01 ਜਨਵਰੀ 2022 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
               ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿਖੇ ਇਸ ਸਮੇਂ 768 ਪੋਲਿੰਗ ਸਟੇਸ਼ਨ ਹਨ, ਜਦਕਿ ਕੋਵਿਡ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕੀਤਾ ਜਾਣਾ ਹੈ।ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਕੋਲੋਂ ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕਰਨ ਸਬੰਧੀ ਸੁਝਾਅ ਪ੍ਰਾਪਤ ਕੀਤੇ।
ਜ਼ਿਕਰਯੋਗ ਹੈ ਕਿ ਜੇਕਰ ਪੋਲਿੰਗ ਸਟੇਸ਼ਨ ਉਪਰ 1200 ਤੋਂ ਵੱਧ ਵੋਟਰ ਹਨ ਤਾਂ ਉਸ ਪੋਲਿੰਗ ਸਟੇਸ਼ਨ ਦੀਆਂ ਵੋਟਾਂ ਨੂੰ ਨਵੇਂ ਸਟੇਸ਼ਨ ਵਿੱਚ ਐਡਜਸਟ ਕੀਤਾ ਜਾਣਾ ਹੈ।
                ਵਧੀਕ ਡਿਪਟੀ ਕਮਿਸ਼ਨਰ ਵਲੋਂ ਮਿਤੀ 01 ਜਨਵਰੀ 2022 ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਵੀ ਸਿਆਸੀ ਪਾਰਟੀਆਂ ਨੂੰ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2022 ਨੂੰ 18 ਸਾਲ ਜਾਂ ਉਸ ਤੋਂ ਵੱਧ ਹੈ ਉਹ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਸਬੰਧਿਤ ਬੂਥ ਲੈਵਲ ਅਫ਼ਸਰ ਨੂੰ ਜਾਂ ਆਨਲਾਈਨ ਸਬਮਿਟ ਕਰ ਸਕਦਾ ਹੈ।
            ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਨਵੀਆਂ ਵੋਟਾਂ ਬਣਵਾਉਣ ਵਿੱਚ ਸਮੂਹ ਬੀ.ਐਲ.ਓ ਦਾ ਸਹਿਯੋਗ ਕਰਨ।ਉਨ੍ਹਾਂ ਵੀ ਦੱਸਿਆ ਕਿ ਪਹਿਲੀ ਨਵਬੰਰ 2021 ਤੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸ਼ੁਰੂ ਹੋ ਰਹੀ ਹੈ, ਜਿਸ ਤਹਿਤ 6 ਅਤੇ 7 ਨਵੰਬਰ ਅਤੇ 20 ਤੇ 21 ਨਵੰਬਰ ਨੂੰ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐਲ.ਓ ਸਬੰਧਿਤ ਪੋਲਿੰਗ ਬੂਥ ’ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …