Saturday, September 19, 2026

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ ਵਿਖੇ ਭਾਸ਼ਣ ਮੁਕਾਬਲੇ

ਹਰਮਨਜੋਤ ਕੌਰ ਨੇ ਪਹਿਲਾ ਮਹਿਕਪ੍ਰੀਤ ਕੌਰ ਨੇ ਦੂਜਾ ਤੇ ਖੁਸ਼ਪ੍ਰੀਤ ਕੌਰ ਨੇ ਹਾਸਲ ਕੀਤਾ ਤੀਜ਼ਾ ਸਥਾਨ

ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ ਬਲਾਕ ਚੀਮਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਮਲਕੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਤੇ ਬਲਾਕ ਨੋਡਲ ਅਫ਼ਸਰ ਲਵਲੀ ਜੌਹਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ।
                 ਉਨ੍ਹਾਂ ਕਿਹਾ ਕਿ ਅਧਿਆਪਕਾ ਕਿਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਛੇਵੀਂ ਜਮਾਤ ਦੀ ਹਰਮਨਜੋਤ ਕੌਰ ਨੇ, ਦੂਜਾ ਅੱਠਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਅਤੇ ਤੀਜਾ ਸਥਾਨ ਅੱਠਵੀਂ ਜਮਾਤ ਦੀ ਖੁਸ਼ਪ੍ਰੀਤ ਕੌਰ ਨੇ ਪ੍ਰਾਪਤ ਕੀਤਾ।ਪ੍ਰਿੰਸੀਪਲ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਜਾਗਰੂਕ ਕਰਦੇ ਹਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …