ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਹਿਤ ਬੇਰੋਜ਼ਗਾਰ ਨੋਜਵਾਨਾ ਨੂੰ ਸਰਕਾਰੀ ਨੋਕਰੀਆਂ ਦੇ ਮੁਕਾਬਲੇ ਦੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਮੁਹਇਆ ਕਰਵਾਉਣ ਲਈ ਸ਼ੁਰੂਆਤ ਹੋ ਚੁੱਕੀ ਹੈ
ਡਿਪਟੀ ਕਮਿਸ਼ਨਰ ਗੁਰਪ੍ਰੀਤ ਖਹਿਰਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਯੂ.ਪੀ.ਐਸ.ਸੀ, ਪੀ.ਪੀ.ਐਸ.ਸੀ, ਆਰ.ਆਰ.ਬੀ, ਪੀ.ਐਸ.ਐਸ.ਐਸ.ਬੀ,ਪੀ, ਕਲੈਰੀਕਲ, ਬੈਂਕਿੰਗ ਅਤੇ ਐਸ,ਐਸ.ਸੀ ਅਤੇ ਹੋਰਨਾਂ ਵਿਭਾਗੀ ਪ੍ਰੀਖਿਆਵਾਂ ਲਈ ਮੁਫਤ ਆਨ-ਲਾਈਨ ਕੋਚਿੰਗ ਦੇਣ ਦਾ ਫੈਸਲਾ ਲਿਆ ਗਿਆ ਹੈ।ਉਨਾਂ ਕਿਹਾ ਕਿ ਪੁਲਿਸ ਕਾਂਸਟੇਬਲ ਅਤੇ ਕਲਰਕ ਅਸਾਮੀਆਂ ਲਈ ਮੁਫਤ ਆਨਲਾਈਨ ਕੋਚਿੰਗ ਦਾ ਪਹਿਲਾ ਬੈਚ ਸਤੰਬਰ 2021 ਦੇ ਪਹਿਲੇ ਹਫਤੇ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ।ਕਲੱਰਕਾਂ ਦੇ ਬੈਚ ਲਈ ਰਜਿਸਟ੍ਰੇਸ਼ਨ ਕਰਨ ਲਈ ਉਮੀਦਵਾਰਾਂ ਦੀ ਯੋਗਤਾ ਘੱਟੋ-ਘੱਟ ਗ੍ਰੇਜੁਏਸ਼ਨ, ਜਦਕਿ ਬਾਹਰਵੀ ਪਾਸ ਉਮੀਦਵਾਰ ਪੁਲਿਸ ਕਾਂਸਟੇਬਲ ਲਈ ਅਪਲਾਈ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ https:www.eduzphere.com/freegovtexams
ਲਿੰਕ ‘ਤੇ ਅਪਲਾਈ ਕਰ ਸਕਦੇ ਹਨ।ਕਿਸੇ ਵੀ ਤਰਾਂ ਦੇ ਗ੍ਰੇਜੁਏਸ਼ਨ ਪ੍ਰਾਰਥੀ ਜੇਕਰ ਕਿਸੇ ਹੋਰ ਸਰਕਾਰੀ ਨੋਕਰੀ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਹ ਵੀ ਉਕਤ ਲਿੰਕ ‘ਤੇ ਅਪਲਾਈ ਕਰ ਸਕਦੇ ਹੋ ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਵਲੋਂ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਇਹਨਾਂ ਮੁਫਤ ਆਨਲਾਈਨ ਕੋੋਚਿੰਗ ਦਾ ਵੱਧ ਤੋ ਵੱਧ ਲਾਭ ਓੁਠਾਈਆ ਜਾਵੇ, ਤਾਂ ਜੋ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਦਾ ਸੁਪਣਾ ਸਾਕਾਰ ਹੋ ਸਕੇ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਅੰਮ੍ਰਿਤਸਰ ਦੇ ਕੈਰੀਅਰ ਕੌਂਸਲਰ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ-99157-89068 ‘ਤੇ ਰਾਬਤਾ ਕੀਤਾ ਜਾ ਸਕਦਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …