ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਭਗਵਾਨ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਅਵਸਰ ‘ਤੇ ਅੰਮ੍ਰਿਤਸਰ ਦੇ ਪ੍ਰਮੁੱਖ ਮੰਦਰਾਂ ਵਿੱਚ ਸਵੇਰ ਤੋਂ ਦੇਰ ਰਾਤ ਤੱਕ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਮੋਹਨ ਨਗਰ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਓਹਾਰ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਰਧਾਲ਼ੂਆਂ ਨੇ ਸਾਰਾ ਦਿਨ ਮੱਥਾ ਟੇਕ ਕੇ ਭਗਵਾਨ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਲਿਆ ਅਤੇ ਬਾਲ ਕ੍ਰਿਸ਼ਨ ਨੂੰ ਝੂਲਾ ਝੁਲਾਇਆ।ਮੰਦਰ ਵਿੱਚ ਦੇਰ ਰਾਤ ਤੱਕ ਬੀਬੀਆਂ ਨੇ ਭਜਨ ਗਾਇਣ ਕੀਤਾ ਅਤੇ ਪੰਡਿਤ ਲਛਮਨ ਪ੍ਰਸਾਦ ਨੇ ਆਰਤੀ ਕੀਤੀ।ਜਿਸ ਵਿੱਚ ਸ਼ਰਧਾਲੂਆਂ ਤੋਂ ਇਲਾਵਾ ਮੰਦਰ ਕਮੇਟੀ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਹਾਜ਼ਰੀ ਲਵਾਈ।ਸ਼ਰਧਾਲੂਆਂ ਨੂੰ ਫਲਾਂ ਅਤੇ ਹੋਰ ਬੇਅੰਤ ਪਦਾਰਥਾਂ ਦਾ ਲੰਗਰ ਵਰਤਾਇਆ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …