ਨਵਾਂਸ਼ਹਿਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ
ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਬੈਂਕਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਬੈਂਕਾਂ ਨਾਲ ਸਬੰਧਤ ਕੇਸ, ਬੈਂਕ ਕਰਜ਼ ਨਾਲ ਸਬੰਧਤ ਕੇਸ, ਚੈੱਕ ਬਾੳੂਂਸ ਨਾਲ ਸਬੰਧਤ ਕੇਸ, ਕਿ੍ਰਮੀਨਲ ਕਪਾਂਊਂਡੇਬਲ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿੳੂਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੀ.ਐਸ.ਐਨ.ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਵਿਭਾਗਾਂ ਅਤੇ ਕੰਪਨੀਆਂ ਨਾਲ ਸਬੰਧਤ ਵੱਧ ਤੋਂ ਵੱਧ ਕੇਸ ਇਸ ਅਦਾਲਤ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ।ਉਨ੍ਹਾਂ ਲੀਡ ਜ਼ਿਲ੍ਹਾ ਮੈਨੇਜਰ ਰਮੇਸ਼ ਕੁਮਾਰ ਸ਼ਰਮਾ ਨੂੰ ਕਿਹਾ ਕਿ ਉਹ ਬੈਂਕਾਂ ਨਾਲ ਸਬੰਧਤ ਵੱਧ ਤੋਂ ਵੱਧ ਕੇਸ ਇਸ ਅਦਾਲਤ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ।
ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਰਪ੍ਰੀਤ ਕੌਰ ਹਾਜ਼ਰ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media