Tuesday, March 3, 2026

ਪੰਜਾਬ ਸਰਕਾਰ ਨੇ ਲੋੜਵੰਦਾਂ ਲਈ ਚੱਲ ਰਹੀ ਸਮਾਜਿਕ ਸੁਰੱਖਿਆ ਪੈਨਸ਼ਨ ਕੀਤੀ ਦੁੱਗਣੀ

ਮੁੱਖ ਮੰਤਰੀ ਨੇ ਆਨਲਾਈਨ ਸਮਾਗਮ ਰਾਹੀਂ ਵਧੀ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ 1 ਜ਼ੁਲਾਈ 2021 ਤੋਂ ਲਾਗੂੀ ਕੀਤੀ ਦੁੱਗਣੀ ਪੈਨਸ਼ਨ ਵੰਡਣ ਦੀ ਪ੍ਰਕਿਰਿਆ ਮੁੱਖ ਮੰਤਰੀ (ਪੰਜਾਬ) ਕੈਪਟਨ ਅਮਰਿੰਦਰ ਸਿੰਘ ਨੇ ਇਕ ਆਨਲਾਈਨ ਸਮਾਗਮ ਦੌਰਾਨ ਸ਼ੁਰੂ ਕੀਤੀ।ਜਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ‘ਤੇ ਵਿਸ਼ੇਸ਼ ਆਨਲਾਈਨ ਸਮਾਗਮ ਕਰਵਾਏ ਗਏ।ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਪਠਾਨਕੋਟ ਵਿੱਚ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿੱਖੇ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਵੱਖ-ਵੱਖ ਪੈਨਸਨਾਂ ਦੇ ਲਾਭਪਤਾਰੀਆਂ ਨੂੰ ਚੈਕ ਤਕਸੀਮ ਕੀਤੇ।ਜਿਲ੍ਹਾ ਪ੍ਰਸਾਸਨ ਵੱਲੋਂ ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵੀ ਵਿਸ਼ੇਸ਼ ਤੋਰ ‘ਤੇ ਹਾਜ਼ਰ ਹੋਏ।
               ਆਨਲਾਈਨ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਜ਼ੁਲਾਈ ਤੋਂ ਬਾਅਦ ਤੋਂ ਬੁਢਾਪਾ, ਵਿਧਵਾ, ਅਪੰਗਤਾ ਅਤੇ ਆਸ਼ਰਿਤ ਪੈਨਸ਼ਨ 750 ਰੁਪਏ ਦੀ ਥਾਂ ‘ਤੇ 1500 ਰੁਪਏ ਪ੍ਰਤੀ ਮਹੀਨਾ ਮਿਲੇਗੀ।ਇਸ ਤਰਾਂ ਹਰ ਮਹੀਨੇ 400 ਕਰੋੜ ਰੁਪਏ ਅਤੇ ਹਰ ਸਾਲ 4800 ਕਰੋੜ ਰੁਪਏ ਦੀ ਰਕਮ ਸਰਕਾਰ ਪੈਨਸ਼ਨਾਂ ਦੇ ਵਜੋਂ ਲਾਭਪਾਤਰੀਆਂ ਨੂੰ ਭੇਜਿਆ ਕਰੇਗੀ।ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
                  ਮੁੱਖ ਮਹਿਮਾਨਾਂ ਨੇ ਦੱਸਿਆ ਕਿ ਕੁੱਝ ਲਾਭਪਤਾਰੀਆਂ ਨੂੰ ਚੈਕ ਰਾਹੀ ਪੈਨਸ਼ਨ ਵੰਡੀ ਗਈ ਹੈ, ਜਦਕਿ ਬਾਕੀ ਸਾਰੇ ਲਾਭਪਤਾਰੀਆਂ ਨੂੰ ਜੁਲਾਈ ਮਹੀਨੇ ਦੀ ਪੈਨਸ਼ਨ ਪਹਿਲਾ ਵਾਂਗ ਆਨਲਾਈਨ ਬੈਂਕ ਖਾਤਿਆ ਰਾਹੀ ਹੀ ਮਿਲੇਗੀ।
                ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹਰਨੇਕ ਸਿੰਘ, ਨਰਿੰਦਰ ਕੁਮਾਰ ਨਿੰਦੋਂ, ਰਾਕੇਸ ਬੱਬਲੀ ਕੌਂਸਲਰ, ਹੈਪੀ ਕੌਂਸਲਰ, ਯੁਗਲ ਕਿਸੋਰ ਕੌਂਸਲਰ, ਵਿਜੈ ਕੁਮਾਰ ਕੌਂਸਲਰ, ਰਾਮੇਸ ਸਰਮਾ ਕੌਂਸਲਰ, ਅਮਿਤ ਕੁਮਾਰ ਪਾਰਟੀ ਵਰਕਰ, ਟੇਕ ਚੰਦ ਸੈਣੀ, ਅਭਿ ਸਰਮਾ, ਪ੍ਰਿੰਸੀਪਲ ਮੀਨਮ ਸਿੱਖਾ, ਬ੍ਰਿਜ ਰਾਜ, ਰਾਜੀਵ ਮਹਿਤਾ ਸਮੇਤ ਹੋਰ ਅਧਿਕਾਰੀ ਅਤੇ ਪੈਨਸ਼ਨ ਯੋਜਨਾ ਦੇ ਚੈਕ ਲੈਣ ਆਏ ਲਾਭਪਾਤਰੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …