ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ‘ਚ ਰਜਿਸਟਰਡ ਉਸਾਰੀ
ਅਧੀਨ ਕੰਮ ਕਰਦੇ 2 ਲਾਭਪਾਤਰੀਆਂ ਨੂੰ ਉਨਾਂ ਦੇ ਘਰ ਬੇਟੀ ਪੈਦਾ ਹੋਣ ‘ਤੇ 51,000/- 51000/- ਦੀ ਐਫ.ਡੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤੋਂ ਪ੍ਰਾਪਤ ਕਰਨ ਉਪਰੰਤ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਲਾਭਪਾਤਰੀਆਂ ਨੂੰ ਦਿੱਤੀਆਂ ਗਈਆ।ਸਹਾਇਕ ਕਿਰਤ ਕਮਿਸ਼ਨਰ ਪਠਾਨਕੋਟ ਕੰੁਵਰ ਡਾਵਰ ਨੇ ਦੱਸਿਆ ਕਿ ਹਰ ਉਹ ਵਿਅਕਤੀ ਜੋ ਬਤੌਰ ਰਾਜ ਮਿਸਤਰੀ/ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਕਾਰਪੇਂਟਰ, ਪੇਂਟਰ, ਇਲੈਕਟ੍ਰੀਸ਼ਨ, ਪਲੰਬਰ, ਪੱਥਰ ਦੀ ਰਗੜਾਈ ਕਰਨ ਵਾਲਾ, ਪੀ.ਓ.ਪੀ ਕਰਨ ਵਾਲੇ, ਸੜਕਾਂ ਬਣਾਉਣ ਵਾਲੇ ਉਸਾਰੀ ਕੰਮ ਨਾਲ ਸਬੰਧਤ ਕਿਰਤੀ, ਭੱਠਿਆਂ ‘ਤੇ ਪਥੇਰ, ਕੱਚੀ ਇੱਟ ਦੀ ਭਰਾਈ ਵਾਲੇ, ਸ਼ੀਸ਼ੇ ਲਗਾਉਣ ਵਾਲੇ ਉਸਾਰੀ ਮਜ਼ਦੂਰ ਕਿਰਤ ਵਿਭਾਗ ਪਾਸ ਰਜਿਸਟਰਡ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਉਪਰੋਕਤ ਅਧੀਨ ਰਜਿਸਟਰਡ ਹੋਣ ਵਾਸਤੇ ਉਮਰ 18 ਤੋਂ 60 ਸਾਲ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੋਰਾਨ ਪੰਜਾਬ ਰਾਜ ਵਿੱਚ ਘੱਟ ਤੋ ਘੱਟ 90 ਦਿਨ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਰਜਿਸਟਰਡ ਹੋਣ ਲਈ ਕਿਰਤੀ ਆਪਣੇ ਅਤੇ ਆਪਣੀ ਫੈਮਲੀ ਦੇ ਆਧਾਰ ਕਾਰਡ, ਆਪਣੇ ਬੈਂਕ ਖਾਤੇ ਦੀ ਕਾਪੀ, ਫੈਮਲੀ ਫੋਟੋ, 27 ਨੰਬਰ ਫਾਰਮ (ਸਵੈ ਘੋਸ਼ਣਾ ਪੱਤਰ), 29 ਨੰਬਰ ਫਾਰਮ ਤਿਆਰ ਕਰਕੇ ਆਪਣੇ ਨੇੜੇ ਦੇ ਸੇਵਾ ਕੇਂਦਰ ਜਾ ਕੇ ਆਪਣੇ ਆਪ ਨੂੰ ਬਤੌਰ ਲਾਭਪਾਤਰੀ ਬੋਰਡ ਵਿੱਚ ਰਜਿਸਟਰਡ ਕਰਵਾ ਸਕਦਾ ਹੈ। ਜਿਸ ਲਈ ਕਿਰਤੀ ਨੂੰ 25/- ਰੁਪਏ ਇਕ ਵਾਰ ਰਜਿਸਟ੍ਰੇਸ਼ਨ ਫੀਸ ਅਤੇ 10 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 03 ਸਾਲ ਦਾ ਇਕੱਠਾ 360 ਰੁਪਏ (ਕੁੱਲ 385/- ਰੁਪਏ) ਅੰਸ਼ਦਾਨ ਸੇਵਾ ਕੇਂਦਰ ਵਿਚ ਹੀ ਜਮ੍ਹਾਂ ਕਰਵਾਉਣਾ ਪਏਗਾ।
ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਉਪਰੰਤ ਕਿਰਤੀ ਵੱਖ-ਵੱਖ ਭਲਾਈ ਸਕੀਮਾ ਜਿਵੇ ਕਿ ਵਜੀਫਾ ਸਕੀਮ, ਬਾਲੜੀ ਸਕੀਮ, ਸ਼ਗੁਨ ਸਕੀਮ, ਦਾਹ ਸੰਸਕਾਰ ਸਕੀਮ ਅਤੇ ਐਕਸਗ੍ਰੇਸ਼ੀਆ ਆਦਿ ਸਕੀਮਾਂ ਦਾ ਲਾਭ ਲੈ ਸਕਦਾ ਹੈ।
ਇਸ ਮੋਕੇ ਮਨੋਜ ਸ਼ਰਮਾ ਲੇਬਰ ਇੰਨਫੋਰਸਮੈਂਟ ਅਫਸਰ ਪਠਾਨਕੋਟ, ਮੀਨਾ ਕੁਮਾਰੀ ਟੈਕਨੀਕਲ ਅਸਿਸਟੈਂਟ ਅਤੇ ਸੀਮਾ ਬਾਲਾ ਟੈਕਨੀਕਲ ਅਸਿਸਟੈਂਟ ਹਾਜ਼ਰ ਸਨ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media