Tuesday, March 3, 2026

ਜਿਲ੍ਹਾ ਸੈਸ਼ਨ ਜੱਜ ਵਲੋਂ ਸੈਂਟਰਲ ਜੇਲ ਦਾ ਦੌਰਾ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਅੰਮ੍ਰਿਤਸਰ ਕੇਂਦਰੀ ਜੇਲ ਦਾ ਦੌਰਾ ਕਰਕੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਚੈਕਿੰਗ ਵੀ ਕੀਤੀ।
ਸੈਸ਼ਨ ਜੱਜ ਨੇ ਜੇਲ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਵਾਲਾਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਸਮੇਂ ਨਿਪਟਾਰਾ ਕੀਤਾ ਜਾਵੇ।ਉਨ੍ਰਾਂ ਕਿਹਾ ਕਿ ਆਰਥਿਕ ਪੱਖ ਤੋਂ ਕਮਜ਼ਰ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇ ਨਾਲ ਨਾਲ ਮੁਫ਼ਤ ਵਕੀਲ ਵੀ ਮੁਹੱਈਆ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਜੇਲ ਵਿੱਚ ਬੰਦ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਤੋਰ ‘ਤੇ ਕੈਂਪ ਲਗਾਏ ਜਾਣ।
               ਮੈਡਮ ਰੰਧਾਵਾ ਨੇ ਕਿਹਾ ਕਿ ਸਬੰਧਤ ਕੋਰਟਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਦੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।ਜੇਲ ਵਿੱਚ ਬੰਦ ਕੈਦੀਆਂ ਨੂੰ ਵੀ ਸਾਰੇ ਕਾਨੂੰਨੀ ਅਧਿਕਾਰ ਪ੍ਰਾਪਤ ਹੁੰਦੇ ਹਨ ਅਤੇ ਆਰਥਿਕ ਪੱਖ ਤੋਂ ਕਮਜ਼ੋਰ ਕੈਦੀਆਂ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਜਿਲ੍ਹਾ ਤੇ ਸੈਸ਼ਨ ਜੱਜ ਨੇ ਕੈਦੀਆਂ ਨਾਲ ਗੱਲਬਾਤ ਵੀ ਕੀਤੀ।
                     ਇਸ ਮੌਕੇ ਸ੍ਰੀ ਪੁਸ਼ਪਿੰਦਰ ਸਿੰਘ ਸੀ.ਜੀ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਅਸ਼ੀਸ਼ ਸਾਲਦੀ ਸੀ.ਜੀ.ਐਮ, ਪਰਵਿੰਦਰ ਸਿੰਘ ਜੇਲ ਸੁਪਰਡੰਟ, ਰਾਜਾ ਨਵਦੀਪ ਸਿੰਘ ਡੀ.ਐਸ.ਪੀ ਸਕਿਉਰਟੀ ਵੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …