Thursday, August 13, 2026

ਨਗਰ ਨਿਗਮ ਦੇ ਮੁਲਾਜ਼ਮਾਂ ਲਈ ਲਗਾਇਆ ਕਰੋਨਾ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਸਥਾਨਕ ਰਾਮ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਲਗਾਏ ਗਏ ਕਰੋਨਾ ਵੈਕਸੀਨੇਸ਼ਨ ਕੈਂਪ ਦੌਰਾਨ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਤੋਂ 200 ਕਰਮਚਾਰੀਆਂ ਦਾ ਟੀਕਾਕਰਣ ਕੀਤਾ ਗਿਆ।
                  ਕੈਂਪ ਵਿੱਚ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਸ ਸਮੇਂ ਕਿਹਾ ਕਿ ਕਰੋਨਾ ਨੂੰ ਮਾਤ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਚਲਾਈ ਗਈ ਮਿਸ਼ਨ ਫਤਹਿ ਤਹਿਤ ਵੈਕਸੀਨੇਸ਼ਨ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਕੈਂਪ ਲਗਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਜਿਸ ਦਾ ਲੋਕਾਂ ਨੂੰ ਅੱਗੇ ਵਧ ਕੇ ਲਾਹਾ ਲੈਣਾ ਚਾਹੀਦਾ ਹੈ।
                    ਇਸ ਮੌਕੇ ਡਾ. ਰਮਾ, ਗੁਰਮੀਤ ਸਿੰਘ, ਮਨੀ ਚਾਵਲਾ, ਗੌਰਵ, ਡਾ. ਜੈਬੀਰ ਛੀਨਾ, ਰੁਪਿੰਦਰ ਕੌਰ, ਪਵਨ ਕੁਮਾਰੀ, ਵਲੰਟੀਅਰ ਸ਼ੀਤਲ, ਰਮਨ ਕੁਮਾਰ ਜੇ.ਈ, ਬਿਕਰਮਜੀਤ ਸਿੰਘ, ਸਰਦੂਲ ਸਿੰਘ, ਮਨਪ੍ਰੀਤ ਸਿੰਘ ਜੱਸੀ, ਰਾਜੀਵ ਚੋਪੜਾ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …