ਅੰਮ੍ਰਿਤਸਰ, 1 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪਿਛਲੇ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੀ ਮਹਿਲਾ ਕਰਮਚਾਰੀ ਸ੍ਰੀਮਤੀ ਮਨਵਿੰਦਰ ਕੌਰ (ਸਪੁੱਤਰੀ ਸਾਬਕਾ ਹੈਡ ਗ੍ਰੰਥੀ ਗਿਆਨੀ ਸਾਹਿਬ ਸਿੰਘ ਸ੍ਰੀ ਦਰਬਾਰ ਸਾਹਿਬ) ਨੂੰ ਨਿਗਰਾਨ ਦੇ ਅਹੁੱਦੇ ਤੋਂ ਸਹਾਇਕ ਰਜਿਸਟਰਾਰ ਬਣਾਇਆ ਗਿਆ ਹੈ।ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਨੇੇ ਸਹਾਇਕ ਰਜਿਸਟਰਾਰ ਬਣੀ ਸ੍ਰੀਮਤੀ ਮਨਵਿੰਦਰ ਕੌਰ ਨੂੰ ਵਧਾਈ ਦੇਂਦੇ ਹੋਏ ਆਸ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਹੋਰ ਕਰਮਚਾਰੀਆਂ ਨੂੰ ਵੀ ਜਲਦ ਤਰੱਕੀਆਂ ਮਿਲਣਗੀਆਂ।ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਵਾਈਸ ਚਾਂਸਲਰ ਪ੍ਰੋ. (ਡਾ) ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਦਾ ਧੰਨਵਾਦ ਕੀਤਾ।ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਸਮੁੱਚੀ ਟੀਮ ਨੇ ਵੀ ਸ੍ਰੀਮਤੀ ਮਨਵਿੰਦਰ ਕੌਰ ਨੂੰ ਵਧਾਈ ਦਿੱਤੀ।
ਇਸ ਮੌਕੇ ਸ਼ੁਭਾਸ਼ ਚੰਦਰ, ਹਰਜਿੰਦਰ ਸਿੰਘ ਅਤੇ ਕੁਲਜਿੰਦਰ ਸਿੰਘ ਬੱਲ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …