ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਵਿਭਾਗ ਅੰਮ੍ਰਿਤਸਰ ਦੇ ਮੈਂਬਰ ‘ਤੇ ਨਿਯੁੱਕਤ ਕੀਤੇ ਗਏ ਸੀਨੀਅਰ ਕਾਂਗਰਸੀ
ਆਗੂ ਗੁਰਨਾਮ ਸਿੰਘ ਲਹਿਰੀ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਮਿਲ ਕੇ ਉਨਾਂ ਦਾ ਧੰਨਵਾਦ ਕੀਤਾ।ਮੇਅਰ ਰਿੰਟੂ ਵੱਲੋਂ ਲਹਿਰੀ ਦਾ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ।ਉਨਾਂ ਨੇ ਕਿਹਾ ਕਿ ਗੁਰਨਾਮ ਸਿੰਘ ਲਹਿਰੀ ਇੱਕ ਬੜੇ ਸੂਝਵਾਨ ਅਤੇ ਕਾਂਗਰਸ ਪਾਰਟੀ ਦੇ ਪੁਰਾਣੇ ਵਰਕਰ ਹਨ।ਮੇਅਰ ਨੇ ਕਿਹਾ ਕਿ ਉਹ ਗੁਰਨਾਮ ਸਿੰਘ ਲਹਿਰੀ ਨੂੰ ਜਿਲ੍ਹਾ ਯੋਜਨਾ ਕਮੇਟੀ ਦਾ ਮੈਂਬਰ ਬਣਾਉਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ੂਕਰਗੁਜ਼ਰ ਹਨ।ਨਵ-ਨਿਯੁੱਕਤ ਯੋਜਨਾ ਕਮੇਟੀ ਦੇ ਮੈਂਬਰ ਲਹਿਰੀ ਨੇ ਕਿਹਾ ਕਿ ਇਸ ਨਿਯੁਕਤੀ ‘ਚ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਬੜਾ ਵੱਡਾ ਯੋਗਦਾਨ ਹੈ।
ਇਸ ਮੌਕੇ ਕੌਂਸਲਰ ਮਹੇਸ਼ ਖੰਨਾ, ਅਸ਼ਵਨੀ ਕਾਲੇ ਸ਼ਾਹ, ਰਾਣਾ ਸੰਧੂ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media