Thursday, April 30, 2026

ਤੁੰਗ ਢਾਬ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਲਈ ਲਈਆਂ ਜਾਣਗੀਆਂ ਵਾਤਾਵਰਣ ਮਾਹਿਰਾਂ ਦੀਆਂ ਸੇਵਾਵਾਂ

ਮੁੰਬਈ ਤੋਂ ਆਈ ਵਾਤਾਵਰਣ ਮਾਹਿਰਾਂ ਦੀ ਟੀਮ ਨਾਲ ਕੀਤਾ ਵਿਚਾਰ ਵਟਾਂਦਰਾ-ਔਜਲਾ

ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਸ ਗੁਰਜੀਤ ਸਿੰਘ ਔਜਲਾ ਵੱਲੋਂ ਸ਼ਹਿਰ ਦੀ ਤੁੰਗ ਢਾਬ ਡਰੇਨ, ਜੋ ਕਿ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇ ਹੱਲ ਲਈ ਮੁੰਬਈ ਤੋਂ ਆਈ ਵਾਤਾਵਰਣ ਮਾਹਿਰ ਟੀਮ ਅਤੇ ਸੀਵਰੇਜ ਬੋਰਡ ਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਔਜਲਾ ਨੇ ਦੱਸਿਆ ਕਿ ਤੁੰਗ ਢਾਬ ਡਰੇਨ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਪ੍ਰਦੂਸ਼ਿਤ ਸੀ ਨੂੰ ਸਾਫ ਸੁਥਰਾ ਕਰਨ ਲਈ ਵਾਤਾਵਰਣ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਤੁੰਗ ਢਾਬ ਡਰੇਨ ਵਿੱਚ ਪਏ ਗੰਦੇ ਪਾਣੀ ਦੀ ਨਿਕਾਸੀ ਲਈ ਵਾਤਾਵਰਣ ਮਾਹਿਰਾਂ ਵੱਲੋਂ ਕੁਝ ਸੁਝਾਓ ਦਿੱਤੇ ਗਏ ਹਨ। ਜਿਸ ਤਹਿਤ ਇਸ ਵਿੱਚ ਸਾਫ ਪਾਣੀ ਛੱਡਿਆ ਜਾਵੇਗਾ ਤੇ ਡਰੇਨ ਨੂੰ ਮੁੜ ਪੁਨਰ ਸੁਰਜੀਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇਗਾ।
                  ਔਜਲਾ ਨੇ ਦੱਸਿਆ ਕਿ ਡਰੇਨ ਨੂੰ ਸਾਫ ਕਰਨ ਲਈ ਵਾਤਾਵਰਣ ਮਾਹਿਰਾਂ ਵੱਲੋਂ ਸਲਾਹ ਲਈ ਗਈ ਹੈ ਕਿ ਇਸ ਨੂੰ ਕਿਸ ਤਰ੍ਹਾਂ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਡਰੇਨ ਨੂੰ ਪਹਿਲਾਂ ਪੱਕਾ ਕੀਤਾ ਜਾਵੇ ਜਾਂ ਪਾਣੀ ਛੱਡਿਆ ਜਾਵੇ ਜਾਂ ਕਿਸੇ ਹੋਰ ਤਰੀਕੇ ਨਾਲ ਇਸ ਨੂੰ ਸਾਫ ਸੁਥਰਾ ਬਣਾਇਆ ਜਾਵੇ ਦਾ ਫੈਸਲਾ ਵਾਤਾਵਰਣ ਮਾਹਿਰਾਂ ਦੀ ਰਿਪੋਰਟ ਦੇ ਅਧਾਰ ਤੇ ਕੀਤਾ ਜਾਵੇਗਾ।ਔਜਲਾ ਨੇ ਦੱਸਿਆ ਕਿ ਨਗਰ ਨਿਗਮ ਅਤੇ ਪ੍ਰਦੂਸ਼ਣ ਵਿਭਾਗ ਵੱਲੋਂ ਲਗਾਤਾਰ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਕਿ ਡਰੇਨ ਵਿੱਚ ਉਦਯੋਗਾਂ ਜਾਂ ਸੀਵਰੇਜ ਦਾ ਗੰਦਾ ਪਾਣੀ ਨਾ ਮਿਲੇ।ਔਜਲਾ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਮਸਲੇ ਤੇ ਸਹਿਰੀ ਵਿਕਾਸ ਮੰਤਰਾਲਾ ਭਾਰਤ ਸਰਕਾਰ ਦੇ ਮੰਤਰੀ ਹਰਦੀਪ ਪੁਰੀ ਨਾਲ ਵੀ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਵੱਲੋਂ ਹਾਂਪੱਖੀ ਹੰੁਗਾਰਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਪ੍ਰਾਜੈਕਟ ਤਿਆਰ ਕਰਕੇ ਭੇਜਿਆ ਜਾਵੇ ਅਤੇ ਇਸ ਪ੍ਰਾਜੈਕਟ ਵਿੱਚ ਕੇਂਦਰ ਵੱਲੋਂ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਔਜਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਇਹ ਮਸਲਾ ਲੋਕ ਸਭਾ ਵਿੱਚ ਉਠਾਇਆ ਜਾਂਦਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅੰਮ੍ਰਿਤਸਰ ਫੇਰੀ ਦੌਰਾਨ ਇਸ ਮੁੱਦੇ ਤੇ ਗੱਲਬਾਤ ਹੋਈ ਸੀ ਅਤੇ ਉਨ੍ਹਾਂ ਵੱਲੋਂ ਵੀ ਸਾਰੇ ਵਿਸ਼ਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਜਲਦੀ ਨੇਪਰੇ ਚਾੜ੍ਹਣ ਦੇ ਆਦੇਸ਼ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਆਉਂਦੇ 20-25 ਦਿਨਾਂ ਦੇ ਅੰਦਰ ਅੰਦਰ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਬੰਧੀ ਮੀਟਿੰਗ ਕਰਕੇ ਇਸ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਾਜੈਕਟ ਦਾ ਐਲਾਨ ਕੀਤਾ ਜਾਵੇਗਾ।
                ਇਸ ਮੀਟਿੰਗ ਵਿੱਚ ਦਲਜੀਤ ਸਿੰਘ ਚੀਫ ਇੰਜ: ਪੰਜਾਬ ਵਾਟਰ ਸਪਲਾਈ ਬੋਰਡ, ਪੰਕਜ ਜੈਨ ਐਕਸੀਅਨ, ਲਲਿਤ ਮੋਟਵਾਨੀ ਤੇ ਪ੍ਰਵੀਨ ਕੁਮਾਰ ਵਾਤਾਵਰਣ ਮਾਹਿਰ ਵੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …