Friday, June 26, 2026

ਪਿੰਡ ਮੁਤਿਓਂ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ

ਸਮਰਾਲਾ, 3 ਸਤੰਬਰ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਸਮਰਾਲਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਮੁਤਿਓਂ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ ਪਿੰਡ ਮੁਤਿਓਂ ਦੇ ਅਗਾਂਹਵਧੂ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਮੱਛੀ ਪਾਲਣ ਵਿਭਾਗ ਸਮਰਾਲਾ ਦੇ ਮੱਛੀ ਪਾਲਣ ਅਫਸਰ ਰਾਮ ਰਤਨ ਸਿੰਘ ਵਲੋਂ ਮੱਛੀ ਪਾਲਣ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਵਿਭਾਗ ਵਲੋਂ ਚੱਲ ਰਹੀਆਂ ਗਤੀਵਿਧੀਆਂ ਅਤੇ ਸਹੂਲਤਾਂ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ।ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿੱਚ ਤਲਾਬ ਦੀ ਉਸਾਰੀ ਲਈ 7,00,000 ਰੁਪਏ, ਪਹਿਲੇ ਸਾਲ ਦੀ ਖਾਦ ਖੁਰਾਕ ਲਈ 1,50,000 ਰੁਪਏ ਬੈਂਕ ਪਾਸੋਂ ਕਰਜ਼ਾ ਦਿਵਾਇਆ ਜਾਂਦਾ ਹੈ।ਜਿਸ ‘ਤੇ ਜਨਰਲ ਲਈ 40 ਪ੍ਰਤੀਸ਼ਤ, ਪੱਛੜੀਆਂ ਸ਼੍ਰੇਣੀਆਂ ਅਤੇ ਔਰਤਾਂ ਲਈ 60 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਮੱਛੀ ਪਾਲਣ ਕਿੱਤਾ ਇੱਕ ਬਹੁਤ ਹੀ ਸੁਚੱਜਾ, ਘੱਟ ਮਿਹਨਤ ਕਰਕੇ ਚੋਖੀ ਕਮਾਈ ਕਰਨ ਵਾਲਾ ਲਾਹੇਵੰਦ ਸਹਾਇਕ ਧੰਦਾ ਹੈ।ਕੈਂਪ ਦੌਰਾਨ ਜਗਜੀਤ ਸਿੰਘ ਮੁਤੋਂ ਸਫਲ ਮੱਛੀ ਕਾਸ਼ਤਕਾਰ ਨੇ ਮੱਛੀ ਪਾਲਣ ਸਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ।
                        ਇਸ ਮੌਕੇ ਨਰਿੰਦਰਪਾਲ ਸਿੰਘ ਖੇਤਰੀ ਸਹਾਇਕ ਸਮਰਾਲਾ, ਦਲਜੀਤ ਸਿੰਘ ਮੁੱਤੋਂ ਆਦਿ ਤੋਂ ਇਲਾਵਾ ਪਿੰਡ ਮੁਤਿਓਂ ਦੇ ਕਿਸਾਨ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …