Monday, July 14, 2025
Breaking News

ਕੌਮੀ ਪੋਸ਼ਣ ਹਫਤੇ ਦਾ ਮੁੱਖ ਉਦੇਸ਼ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ – ਡਾ. ਗੁਰਿੰਦਰਬੀਰ ਕੌਰ

“ਸ਼ੁਰੂ ਤੋਂ ਹੀ ਸਮਾਰਟ ਤਰੀਕੇ ਨਾਲ ਖਾਓ” ਥੀਮ ਹੈ ਕੌਮੀ ਪੋਸ਼ਣ ਹਫਤੇ ਦਾ

ਨਵਾਂਸ਼ਹਿਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ “ਕੌਮੀ ਪੋਸ਼ਣ ਹਫਤਾ” 1 ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਾਲ ਕੌਮੀ ਪੋਸਣ ਹਫਤੇ ਦਾ ਥੀਮ “ਸ਼ੁਰੂ ਤੋਂ ਹੀ ਸਮਾਰਟ ਤਰੀਕੇ ਨਾਲ ਖਾਓ” ਹੈ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕੌਮੀ ਪੋਸ਼ਣ ਹਫਤੇ ਮੌਕੇ ਜਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿੱਚ ਦੱਸਿਆ ਕਿ ਕੌਮੀ ਪੋਸ਼ਣ ਹਫਤੇ ਦਾ ਮੁੱਖ ਉਦੇਸ਼ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ।
               ਉਨਾਂ ਕਿਹਾ ਕਿ ਚੰਗੀ ਸਿਹਤ ਲਈ ਹਰ ਉਮਰ ਵਿੱਚ ਸੰਤੁਲਿਤ ਖੁਰਾਕ ਦੀ ਲੋੜ ਹੁੰਦੀ ਹੈ, ਵਿਸ਼ੇਸ਼ ਤੌਰ `ਤੇ ਗਰਭਵਤੀ ਮਾਵਾਂ ਨੂੰ ਹਰੀਆ ਸਬਜ਼ੀਆਂ ਦੁੱਧ, ਫਲ, ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ।
                ਉਨ੍ਹਾਂ ਕਿਹਾ ਕਿ ਪੌਸ਼ਟਿਕ ਭੋਜਨ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ।ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜ਼ਬੂਤ ਬਣਾਉਂਦਾ ਹੈ।ਪੌਸ਼ਟਿਕਤਾ ਮੌਜ਼ੂਦਾ ਅਤੇ ਅਗਲੀ ਪੀੜ੍ਹੀ ਲਈ ਬਚਾਅ, ਸਿਹਤ ਅਤੇ ਵਿਕਾਸ ਪੱਖੋਂ ਬੇਹੱਦ ਗੰਭੀਰ ਮੁੱਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਗਰਭਵਤੀ ਮਾਵਾਂ, ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
               ਉਨ੍ਹਾਂ ਦੱਸਿਆ ਕਿ ਭੋਜਨ ਵਿੱਚ ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪ੍ਰਹੇਜ਼ ਕਰੋ, ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰੋ ਅਤੇ ਸਿਗਰਟ ਤੇ ਸ਼ਰਾਬ ਦਾ ਵਰਤੋਂ ਨਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ।ਇਸ ਲਈ ਹਮੇਸ਼ਾਂ “ਸੰਤੁਲਿਤ ਖੁਰਾਕ” ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …