ਅੰਮ੍ਰਿਤਸਰ, 4 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਅੰਮ੍ਰਿਤ ਮਹਾਉਤਸਵ ’ਚ ਫਿਟ ਇੰਡੀਆ ਮੂਵਮੈਂਟ ਤਹਿਤ ਯੋਗਾ ਅਤੇ ਜ਼ੁੰਬਾ ਡਾਂਸ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਫ਼ਿੱਟ ਰਹਿਣ ਅਤੇ ਤਣਾਅ ਮੁਕਤ ਜੀਵਨ ਜਿਉਣ ਸਬੰਧੀ ਜਾਗਰੂਕ ਕੀਤਾ ਗਿਆ।
ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਐਨ.ਐਸ.ਐਸ ਵਿਭਾਗ ਵਲੋਂ ਕਰਵਾਏ ਜਾਂਦੇ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਦੇ ਹਨ।ਉਨਾਂ ਨੇ ਵਿਦਿਆਰਥਣਾਂ ਨੂੰ ਭਵਿੱਖ ’ਚ ਵੀ ਇਹੋ ਜਿਹੀਆਂ ਗਤੀਵਿਧੀਆਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਤਾਂ ਜੋ ਉਹ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਨਿਰੋਗ ਰਹਿ ਸਕਣ।ਉਨ੍ਹਾਂ ਨੇ ਫਿਟ ਇੰਡੀਆ ਮੂਵਮੈਂਟ ਦੇ ਸਫ਼ਲ ਆਯੋਜਨ ਲਈ ਐਨ.ਐਸ.ਐਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਨਮਰਤਾ ਖਹਿਰਾ ਅਤੇ ਸਮਨਦੀਪ ਕੌਰ ਦੀ ਸ਼ਲਾਘਾ ਕੀਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …