ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵਲੋਂ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਅਤੇ ਫਸਲਾਂ ਦੀ ਰਹਿੰਦ ਖੂੰਹਦ ਦਾ
ਯੋਗ ਪ੍ਰਬੰਧਨ ਕਰਨ ਵਾਲੇ 15 ਅਗਾਂਹਵਧੂ ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸਨਰ (ਵਿਕਾਸ) ਸੰਗਰੂਰ ਰਾਜਿੰਦਰ ਬਤਰਾ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਸਮਾਗਮ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਹ ਉਪਰਾਲਾ ਉਨ੍ਹਾਂ ਕਿਸਾਨਾਂ ਲਈ ਕੀਤਾ ਗਿਆ ਹੈ।ਜੋ ਪਿਛਲੇ ਲੰਮੇ ਸਮੇਂ ਤੋ ਝੋਨੇ ਦੇ ਨਾੜ/ਫਸਲੀ ਰਹਿੰਦ ਖੂੰਹਦ ਖੇਤ ਵਿੱਚ ਦਬਾਉਂਦੇ ਹਨ ਅਤੇ ਹੋਰ ਕਿਸਾਨਾਂ ਲਈ ਚਾਨਣ ਮੁਨਾਰੇ ਦੇ ਤੌਰ ‘ਤੇ ਕੰਮ ਕਰ ਕਰਦਿਆਂ ਵਾਤਾਵਰਨ ਪ੍ਰਦੂਸ਼ਣ ਨਾ ਫੈਲਾਉਣ ਸਬੰਧੀ ਜਾਗਰੂਕਤਾ ਵੀ ਫੈਲਾ ਰਹੇੇ ਹਨ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਦੋਰਾਨ ਜਿਲ੍ਹੇ ਦੇ ਹੋਰ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਜਿਹੜੇ ਕਿਸਾਨ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜ਼ਾਈ ਕਰਨਗੇ।
ਡਾ: ਜਸਵਿੰਦਰਪਾਲ ਸਿੰਘ ਗਰੇਵਾਲ ਨੇ ਜਾਣਕਾਰੀ ਕਿਹਾ ਕਿ ਮਹੀਨਾ ਸਤੰਬਰ 2021 ਦੋਰਾਨ ਵਿਭਾਗ ਵਲੋਂ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਕੈਪਾਂ ਦਾ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ, ਇਹ ਕੈਪ ਉਨ੍ਹਾਂ ਪਿੰਡਾਂ ਵਿੱਚ ਪਹਿਲ ਦੇ ਆਧਾਰ ‘ਤੇ ਲਗਾਏ ਜਾ ਰਹੇ ਹਨ, ਜਿੰਨਾਂ ਪਿੰਡਾਂ ਵਿੱਚ ਪਿਛਲੇ ਸਮਿਆਂ ਦੋਰਾਨ ਪਰਾਲੀ ਨੂੰ ਜਿਆਦਾ ਅੱਗ ਲਗਾਈ ਗਈ ਸੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ ਸੀਟੂ ਸੀ.ਆਰ.ਐਮ ਸਕੀਮ ਤਹਿਤ ਆਨਲਾਈਨ ਅਪਲਾਈ ਕਰਨ ਵਾਲੀਆਂ ਗ੍ਰਾਮ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ ਖੇਤੀ ਮਸ਼ੀਨਰੀ ਖਰੀਦਣ ਲਈ ਸਰਕਾਰ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਜਲਦੀ ਹੀ ਵਿਅਕਤੀਗਤ ਤੇ ਸੈਲਫ ਹੈਲਪ ਗਰੁੱਪਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀਂ ਹੈ ।ਉਨ੍ਹਾਂ ਸਬਸਿਡੀ ਪ੍ਰਾਪਤ ਕਰਨ ਵਾਲੇ ਕਿਸਾਨਾਂ/ ਸੈਲਫ ਹੈਲਪ ਗੁਰੱਪਾਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਤੀ ਮਸ਼ੀਨਰੀ ਨਾਲ ਵੱਧ ਤੋਂ ਵੱਧ ਕਿਸਾਨਾਂ ਦੇ ਖੇਤਾਂ ਵਿੱਚ ਕਸਟਮ ਹਾਇੰਰਿੰਗ ਰੇਟਾਂ ਅਨੁਸਾਰ ਵਾਜ਼ਿਬ ਰੇਟਾਂ ‘ਤੇ ਕਣਕ ਦੀ ਬਿਜ਼ਾਈ ਕਰਨ ਤਾਂ ਜ਼ੋ ਜ਼ਮੀਨ ਦੀ ਉਪਜਾਊ ਸਕਤੀ ਬਰਕਰਾਰ ਰਹੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media