ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸਥਾਨਕ ਲਾਰੰਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਵਲੋਂ ਮਹਾਨ ਦਾਰਸ਼ਨਿਕ ਅਤੇ ਵਿਦਵਾਨ ਡਾ. ਸਰਵਪੱਲੀ
ਰਾਧਾ ਕਿਸ਼ਨਨ ਜੀ ਦੀ ਜਨਮ ਸ਼ਤਾਬਦੀ ਅਤੇ ਅਧਿਆਪਕ ਦਿਵਸ ਪ੍ਰਤੀ ਧੰਨਵਾਦ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਨੇ ਕਵਿਤਾ, ਗੀਤ ਅਤੇ ਨਾਚ ਰਾਹੀਂ ਅਧਿਆਪਕਾਂ ਲਈ ਸ਼ਾਨਦਾਰ ਪੇਸ਼ਕਾਰੀ ਕਰਕੇ ਉਨਾਂ ਦਾ ਧੰਨਵਾਦ ਕੀਤਾ।ਅਧਿਆਪਕਾਂ ਨੇ ਬਹੁਤ ਸਾਰੀਆਂ ਮਨੋਰਜ਼ਕ ਖੇਡਾਂ ਵਿੱਚ ਭਾਗ ਲੈ ਕੇ ਆਪਣੀਆਂ ਬਚਪਨ ਦੀਆਂ ਯਾਦਾਂ ਤਾਜ਼ਾ ਕੀਤੀਆਂ।ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਸਕੂਲ ਦੇ ਟੀਚਿੰਗ ਅਤੇ ਨਾਨਸ਼ਟੀਚਿੰਗ ਦੇ 21 ਮੈਂਬਰਾਂ ਨੂੰ ਉਨ੍ਹਾਂ ਦੇ ਕਾਰਜ਼ਕਾਲ ਦੇ 20 ਸਾਲ ਸਫਲਤਾਪੂਰਵਕ ਪੂਰੇ ਕਰਨ ਲਈ ਸਨਮਾਨਿਤ ਕੀਤਾ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਸਭ ਅਧਿਆਪਕਾਂ ਲਈ ਆਪਣੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ।
ਸ਼੍ਰੀਮਤੀ ਅਨੀਤਾ ਮਹਿਰਾ ਜੀ ਨੇ ਕਿਹਾ ਕਿ ਰਾਸ਼ਟਰ ਦੀ ਤਰੱਕੀ ਇਸਦੇ ਸਿੱਖਿਅਕਾਂ ‘ਤੇ ਨਿਰਭਰ ਕਰਦੀ ਹੈ। ਜੋ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਆਦਰਸ਼ ਨਾਗਰਿਕ ਬਣਾਉਣ ਵਿੱਚ ਮਹੱਤਵਪੂਰਨ ਭੁਮਿਕਾ ਨਿਭਾਉਂਦੇ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media