ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਡਿਉੜੀ ਸਾਹਿਬ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਅੱਜ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ
ਸਾਹਿਬ ਜੀ ਦੇ 417ਵੇਂ ਪਹਿਲੇ ਪ੍ਰਕਾਸ਼ ਪੁਰਬ ਅਤੇ ਗ੍ਰੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਤੇ ਸ੍ਰੀ ਗੁਰੂ ਨਾਨਕ ਸੇਵਾ ਦਲ ਵਲੋਂ ਆਯੋਜਿਤ ਕੀਤੇ ਸਮਾਗਮ ਦੌਰਾਨ ਗ੍ਰੰਥੀ ਭਾਈ ਜਰਨੈਲ ਸਿੰਘ ਦੀ ਦੇਖ-ਰੇਖ ਹੇਠ ਭਾਈ ਸੁਖਰਾਜ ਸਿੰਘ ਹਜ਼ੂਰੀ ਕੀਰਤਨੀਏ ਗੁਰਦੁਆਰਾ ਮਸਤੂਆਣਾ ਸਾਹਿਬ ਤੇ ਭਾਈ ਤਰਲੋਚਨ ਸਿੰਘ ਨੇ ਸ਼ਬਦ ਕੀਰਤਨ ਦੀਹਾਜ਼ਰੀ ਭਰੀ॥ਕੀਰਤਨੀਏ ਭਾਈ ਗੁਰਜੰਤ ਸਿੰਘ ਰਾਹੀ ਨੇ ਗੁਰਮਤਿ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।ਮੁੱਖ ਸੇਵਾਦਾਰ ਸ੍ਰੀ ਗੁਰੂ ਨਾਨਕ ਸੇਵਾ ਦਲ ਕੁਲਵੰਤ ਸਿੰਘ ਕਲਕੱਤਾ ਵਲੋਂ ਸਟੇਜ਼ ਸਕੱਤਰ ਦੀ ਸੇਵਾ ਨਿਭਾਈ ਗਈ ਤੇ ਮੁੱਖ ਸੇਵਾਦਾਰ ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਭਾਈ ਪਿਆਰਾ ਸਿੰਘ ਵਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਸਮਾਗਮ ਵਿੱਚ ਸਮਾਜ ਸੇਵਾ ਲੋਕ ਭਲਾਈ ਬਜ਼ੁੱਰਗਾਂ ਅਤੇ ਪੈਨਸ਼ਨਰਾਂ ਦੀ ਭਲਾਈ ਨੂੰ ਸਮਰਪਿਤ ਸਟੇਟ ਪੈਨਸ਼ਨਰ ਵੈਲਫੇਅਰ ੈਸੋਸੀਏਸ਼ਨ (ਐਮ.ਐਂਡ.ਏ) ਨੇ ਵਿਸ਼ੇਸ਼ ਸਹਿਯੋਗ ਦਿੱਤਾ।ਸੰਸਥਾ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਅੱਜ ਦੇ ਪਾਵਨ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਪੈਨਸ਼ਨਰ ਆਗੂ ਰਵਿੰਦਰ ਸਿੰਘ ਗੁੱਡੂ, ਜਸਵੀਰ ਸਿੰਘ ਖਾਲਸਾ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਸੁਰਿੰਦਰ ਸਿੰਘ ਸੋਢੀ, ਸੁਰਿੰਦਰ ਸ਼ਰਮਾ, ਕਿਸ਼ੋਰੀ ਲਾਲ, ਕਮਲਜੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਯੈਥ ਆਗੂ ਰਿਪੁਦਮਨ ਸਿੰਘ ਰਿਪੂ ਪ੍ਰਧਾਨ, ਰਮਨਜੋਤ ਸਿੰਘ ਢਿੱਲੋਂ, ਰਨਜੀਤ ਸਿੰਘ ਬੰਟੀ, ਜਗਦੀਪ ਸਿੰਘ ਗੁੱਜਰਾਂ, ਹਰਜੀਤ ਸਿੰਘ ਸਿੱਧੂ, ਦਲਵੀਰ ਸਿੰਘ ਦਿਲਵਰ, ਜਸਵੰਤ ਸਿੰਘ, ਹਰਮਨਜੀਤ ਸਿੰਘ ਗਿੱਲ, ਨਵਜੋਤ ਸਿੰਘ ਆਦਿ ਸ਼ਖਸੀਅਤਾਂ ਨੇ ਹਾਜ਼ਰੀ ਭਰੀ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media