Sunday, October 25, 2026

ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ

ਖਿਲਚੀਆਂ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਲੋਂ ਸਕੂਲ ਮੁੱਖ ਅਧਿਆਪਕਾ ਸ਼੍ਰੀਮਤੀ ਜਸਜੀਨ ਕੌਰ ਸਿੱਧੂ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਦੌਰਾਨ ਸਕੂਲ ਦੇ ਸਟਾਫ ਤੇ ਅਧਿਆਪਕਾਂ ਨੇ ਅੰਮ੍ਰਿਤਸਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਾਮਾ ਜਾ ਕੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਲਈ।ਉਨ੍ਹਾ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ‘ਚ ਜਾ ਕੇ ਉਥੋਂ ਦੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਬੱਚਿਆਂ ਨੂੰ ਪੜਾਉਣ ਸੰਬੰਧੀ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ।ਅਧਿਆਪਕਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ: ਪਬਲਿਕ ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਨਵੀਨ ਭਾਸਕਰ, ਸੁਖਵਿੰਦਰ ਸਿੰਘ ਚੌਹਾਨ ਬੈਂਕ ਮੈਨੇਜਰ ਅਤੇ ਕੁਲਵਿੰਦਰ ਸਿੰਘ ਨਾਲ ਵੀ ਵਿਚਾਰ ਚਰਚਾ ਕੀਤਾ ।
ਇਸ ਤੋਂ ਬਾਅਦ ਅਧਿਆਪਕਾਂ ਨੇ ਮਾਲ ਆਫ ਅੰਮ੍ਰਿਤਸਰ ਵਿਖੇ ਜਾ ਕੇ ਅਧਿਆਪਕ ਦਿਵਸ ਮਨਾਇਆ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …