ਕਪੂਰਥਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਆਜਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ‘ਆਜ਼ਾਦੀ ਮਹਾਂਉਤਸਵ’ ਸਬੰਧੀ ਨਹਿਰੂ ਯੁਵਾ ਕੇਂਦਰ
ਕਪੂਰਥਲਾ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ‘ਫਿਟ ਇੰਡੀਆ’ ਤਹਿਤ ਦੌੜ ਕਰਵਾਈ ਗਈ।
ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ ਨੇ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਤੋਂ ਪਹਿਲਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਇਹ ਦੌੜ ਜਿਥੇ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰੇਗੀ ਉਥੇ ਨਾਲ ਹੀ ਸਮਾਜਿਕ ਏਕਤਾ ਤੇ ਅਖੰਡਤਾ ਲਈ ਵੀ ਸਮਰਪਿਤ ਹੋ ਕੇ ਕੰਮ ਕਰਨ ਬਾਰੇ ਉਤਸ਼ਾਹਿਤ ਕਰੇਗੀ।
ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਦੀਪਮਾਲਾ ਠਾਕੁਰ ਨੇ ਦੱਸਿਆ ਕਿ ਦੌੜ ਵਿੱਚ ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ, ਖੇਡ ਕਲੱਬਾਂ ਨਾਲ ਜੁੜੇ ਨੌਜਵਾਨਾਂ ਨੇ ਵੱਡੀ ਗਿਣਤੀ ‘ਚ ਭਾਗ ਲਿਆ।ਦੌੜ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਗੋਲ ਕੋਠੀ ਤੋਂ ਹੁੰਦੇ ਹੋਏ ਵਾਪਸ ਸਟੇਡੀਅਮ ਵਿਖੇ ਜਾ ਕੇ ਸਮਾਪਤ ਹੋਈ।ਉਨ੍ਹਾਂ ਦੱਸਿਆ ਕਿ ਅਜਾਦੀ ਮਹਾਂਉਤਸਵ ਨੂੰ ਸਮਰਪਿਤ ਸਮਾਗਮ 2 ਅਕਤੂਬਰ ਤੱਕ ਜਾਰੀ ਰਹਿਣਗੇ।
ਇਸ ਮੌਕੇ ਡੀ.ਐਸ.ਪੀ ਸੁਰਿੰਦਰ ਸਿੰਘ, ਡੀ.ਐਸ.ਪੀ ਕਮਲਜੀਤ ਸਿੰਘ ਔਲਖ, ਐਸ.ਐਚ.ਓ ਗੌਰਵ, ਜਿਲ੍ਹਾ ਖੇਡ ਅਫਸਰ ਪ੍ਰਦੀਪ ਕੁਮਾਰ ਵੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media