Monday, June 1, 2026

ਹੁਣ ਹਰ ਐਤਵਾਰ ਨੂੰ ਲਗਾਈ ਜਾਵੇਗੀ ਵੈਕਸੀਨ ਦੀ ਕੇਵਲ ਦੂਜ਼ੀ ਡੋਜ – ਡਾ. ਗੀਤਾਂਜਲੀ ਸਿੰਘ

ਨਵਾਂਸ਼ਹਿਰ, 4 ਸਤੰਬਰ 2021 – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ, ਜਿਸ ਤਹਿਤ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਪਿੰਡ ਪੱਲੀ ਝਿੱਕੀ, ਕਿਸ਼ਨਪੁਰਾ ਅਤੇ ਮੂਸਾਪੁਰ ਸਮੇਤ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ।
                  ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਅੱਜ ਪੂਰੇ ਬਲਾਕ ਵਿੱਚ 4300 ਤੋਂ ਵੱਧ ਯੋਗ ਵਿਅਕਤੀਆਂ ਨੇ ਵੈਕਸੀਨ ਲਗਵਾਈ।ਉਨਾਂ ਕਿਹਾ ਕਿ ਕਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਵੈਕਸੀਨੇਸ਼ਨ ਨਿਰੰਤਰ ਕੀਤੀ ਜਾ ਰਹੀ ਹੈ।ਗਜ਼ਟਿਡ ਛੁੱਟੀ ਵਾਲੇ ਦਿਨ, ਸ਼ਨੀਵਾਰ ਅਤੇ ਐਤਵਾਰ ਵੀ ਕੋਵਿਡ ਟੀਕਾਕਰਨ ਕੀਤਾ ਜਾ ਰਿਹਾ ਹੈ।ਨਵੀਆਂ ਹਦਾਇਤਾਂ ਅਨੁਸਾਰ ਹੁਣ ਹਰ ਐਤਵਾਰ ਨੂੰ ਵੈਕਸੀਨ ਦੀ ਕੇਵਲ ਦੂਜ਼ੀ ਡੋਜ਼ ਹੀ ਲਗਾਈ ਜਾਵੇਗੀ।
                  ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਤੇ ਮਿਸ਼ਨ ਫਤਿਹ 2.0 ਤਹਿਤ ਲੋਕਾਂ ਨੂੰ ਟੀਕਾਕਰਨ ਦੇ ਨਾਲ-ਨਾਲ ਮਾਸਕ ਪਾਉਣ, ਆਪਸੀ ਵਿੱਥ ਬਣਾ ਕੇ ਰੱਖਣ, ਸੈਨੇਟਾਈਜਰ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਮਿਸ਼ਨ ਨਵਾਂ ਨਰੋਆ ਪੰਜਾਬ ਤਹਿਤ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਘਰਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਅਤੇ ਹੋਰ ਜਰੂਰੀ ਸਾਵਧਾਨੀਆਂ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
                 ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਦੇ ਯੋਗ ਹੈ।ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ `ਤੇ ਟੀਕਾ ਲਗਵਾ ਸਕਦੇ ਹਨ, ਹੁਣ ਕਿਸੇ ਵੀ ਤਰ੍ਹਾਂ ਦੀ ਰਜਿਸਟ੍ਰੇਸ਼ਨ ਦੀ ਵੀ ਲੋੜ ਨਹੀਂ ਹੈ।ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।
                 ਇਸ ਮੌਕੇ ਹੋਰਨਾਂ ਤੋਂ ਇਲਾਵਾ ਰੂਰਲ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਹੈਲਥ ਕੇਅਰ ਵਰਕਰ ਮਨਦੀਪ ਸਿੰਘ, ਗੁਲਸ਼ਨ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …