Monday, July 27, 2026

ਅਧਿਆਪਕਾਂ ਨੇ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦਾ ਪ੍ਰਣ ਲਿਆ

ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕਾਂ ਪ੍ਰਤੀ ਸਨਮਾਨ ਪ੍ਰਗਟ ਕਰਨ ਲਈ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ।ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਸਟਰ ਬਣਾਏ ਅਤੇ ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਡੀਓ-ਵੀਡੀਓ ਰਾਹੀਂ ਅਧਿਆਪਕਾਂ ਪ੍ਰਤੀ ਆਦਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ।
ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਗੁਰੂ ਦੇ ਸਮਾਨ ਹਨ। ਚੰਗੇ ਅਧਿਆਪਕ ਵਿੱਚ ਸੁਪਨਿਆਂ ਨੂੰ ਸਕਾਰ ਕਰਨ ਦੀ ਯੋਗਤ ਹੁੰਦੀ ਹੈ ਤੇ ਉਹ ਹੀ ਵਿਦਿਆਰਥੀਆਂ ਦੇ ਮਨ ਅੰਦਰ ਵਿਦਿਆ ਪ੍ਰਤੀ ਰੁੱਚੀ ਪੈਦਾ ਕਰ ਸਕਦਾ ਹੈ।ਚੰਗੇ ਚਰਿੱਤਰ ਦੇ ਨਿਰਮਾਣ ਲਈ ਸਮਾਜ ਅਧਿਆਪਕ ਦਾ ਸਦਾ ਰਿਣੀ ਰਹੇਗਾ ।
                ਮੁੱਖ ਅਧਿਆਪਕਾਵਾਂ ਤੇ ਅਧਿਆਪਕਾਂ ਨੇ ਇਹ ਸੰਹੁ ਚੁੱਕੀ ਕਿ ਉਹ ਪਿਛਲੇ ਸਮੇਂ ਤੋਂ ਕੋਵਿਡ ਦੇ ਸੰਕਟ ਵਿੱਚ ਪਹਿਲਾਂ ਦੀ ਤਰਾਂ ਮਿਹਨਤ ਅਤੇ ਲਗਨ ਨਾਲ ਵਿਦਿਆਰਥੀਆਂ ਦੀ ਸੁਰਖਿਆ ਮੁੱਖ ਰਖਦੇ ਹੋਏ ਵਧੀਆ ਸੇਵਾਵਾਂ ਪ੍ਰਦਾਨ ਕਰਦੇ ਰਹਿਣਗੇ ।
                   ਇਸ ਮੌਕੇ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …