Friday, September 25, 2026

ਕੈਬਨਿਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੇ 20 ਪਰਿਵਾਰਾਂ ਨੂੰ ਵੰਡੇ ਮੈਡੀਕਲ ਦੇ ਚੈਕ

ਕਿਹਾ ਲੋਕਾਂ ਦੀ ਸੇਵਾ ਲਈ ਮੇਰੇ ਦਰਵਾਜ਼ੇ 24 ਘੰਟੇ ਖੁੱਲੇ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਸਿਹਤਯਾਬ ਹੋਣ ਤੋਂ ਬਾਅਦ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੀ ਰਿਹਾਇਸ਼ ‘ਤੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਹਨੂਮ ਨੁਮ ਹੱਲ ਕਰਨ ਦੇ ਆਦੇਸ਼ ਦਿੱਤੇ।ਕੈਬਨਿਟ ਮੰਤਰੀ ਨੇ ਕੇਂਦਰੀ ਹਲਕੇ ਦੇ 20 ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮੈਡੀਕਲ ਸੁਵਿਧਾ ਅਧੀਨ 15, 15 ਹਜ਼ਾਰ ਰੁਪਏ ਦੇ ਚੈਕ ਵੀ ਭੇਟ ਕਰਦਿਆਂ ਕਿਹਾ ਕਿ ਉਨਾਂ ਦੇ ਦਰਵਾਜ਼ੇ ਲੋਕਾਂ ਦੀ ਸੇਵਾ ਲਈ 24 ਘੰਟੇ ਖੁੱਲੇ ਹਨ।ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਕੋਂਸਲਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਅਤੇ ਗੁਣਵਤਾ ਦਾ ਖਾਸ ਧਿਆਨ ਰੱਖਦਿਆਂ ਸਾਰੇ ਵਿਕਾਸ ਕਾਰਜ਼ ਮਿੱਥੇ ਸਮੇਂ ਦੇ ਅੰਦਰ ਅੰਦਰ ਪੂਰੇ ਕਰਵਾਉਣ।
                     ਇਸ ਮੌਕੇ ਡਿਪਟੀ ਮੇਅਰ ਯੂਨਿਸ ਕੁਮਾਰ, ਕੋਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਸਰਬਜੀਤ ਸਿੰਘ ਲਾਟੀ, ਸੁਰਿੰਦਰ ਕੁਮਾਰ ਛਿੰਦਾ, ਸ਼ੰਕਰ ਸ਼ਰਮਾ, ਰਾਣਾ ਸ਼ਰਮਾ, ਜੀਨੂ ਅਰੋੜਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …