ਕਪੂਰਥਲਾ, 6 ਸਤੰਬਰ (ਪੰਜਾਬ ਪੋਸਟ ਬਿਊਰੋ) – ਰੋਜ਼ਗਾਰ ਮਸਲਿਆਂ ਦੇ ਹੱਲ ਸਬੰਧੀ ਜਿਲ੍ਹਾ ਰੋਜ਼ਗਾਰ ਅਫਸਰ ਸ਼੍ਰੀਮਤੀ ਨੀਲਮ ਮਹੇ 8 ਸਤੰਬਰ ਨੂੰ 12.00 ਤੋਂ 1.00 ਵਜ਼ੇ ਤੱਕ ਪ੍ਰਾਰਥੀਆਂ
ਦੇ ਰੂਬਰੂ ਹੋਣਗੇ।
ਜਿਲ੍ਹੇ ਵਿੱਚ ਰੁਜ਼ਗਾਰ ਮੇਲੇ 9 ਤੋਂ 17 ਸਤੰਬਰ ਤੱਕ ਚੱਲਣਗੇ ਅਤੇ 23 ਸਤੰਬਰ ਨੂੰ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲਾ ਹੋਵੇਗਾ।
ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਉਹ 8 ਸਤੰਬਰ ਨੂੰ ਦੁਪਹਿਰ 12.00 ਤੋਂ 1.00 ਵਜ਼ੇ ਤੱਕ ਬਿਊਰੋ ਦੇ ਫੇਸਬੁੱਕ ਅਤੇ ਇੰਸਟਾਗ੍ਰਮ ਉਪਰ ਲਾਈਵ ਹੋ ਕੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਦੇ ਰੋਜ਼ਗਾਰ ਸਬੰਧੀ ਮਸਲਿਆਂ ਅਤੇ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਸਵਾਲਾਂ ਦੇ ਜਵਾਬ ਦੇਣ ਲਈ ਉਪਲੱਬਧ ਹੋਣਗੇ।
ਇਸ ਸੈਸ਼ਨ ਵਿੱਚ ਨੌਜਵਾਨ ਸਿੱਧੇ ਤੌਰ ‘ਤੇ ਅਧਿਕਾਰੀ ਨਾਲ ਗੱਲਬਾਤ ਕਰਕੇ ਲਾਭ ਉਠਾ ਸਕਣਗੇ।ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸੈਸ਼ਨ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿਚੋਂ ਚੁਣੇ ਹੋਏ ਪ੍ਰਾਰਥੀਆਂ ਨੂੰ ਬਿਊਰੋ ਵਿੱਚ ਬੁਲਾਕੇ ਸਨਮਾਨਿਤ ਵੀ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media