Thursday, August 6, 2026

ਪਿੰਡ ਬਲਾਲਾ ਵਿਖੇ ਲਗਾਇਆ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ

ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ ਸਮਰਾਲਾ ਦੀ ਰਹਿਨੁਮਾਈ ਹੇਠ ਅੱਜ ਪਿੰਡ ਬਲਾਲਾ ਵਿਖੇ ਮੱਛੀ ਪਾਲਣ ਸਬੰਧੀ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡ ਬਲਾਲਾ ਦੇ ਅਗਾਂਹਵਧੂ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਮੱਛੀ ਪਾਲਣ ਵਿਭਾਗ ਸਮਰਾਲਾ ਦੇ ਅਫਸਰ ਰਾਮ ਰਤਨ ਸਿੰਘ ਵਲੋਂ ਮੱਛੀ ਪਾਲਣ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਵਿਭਾਗ ਵਲੋਂ ਚੱਲ ਰਹੀਆਂ ਗਤੀਵਿਧੀਆਂ ਅਤੇ ਸਹੂਲਤਾਂ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ।ਉਨ੍ਹਾਂ ਅੱਗੇ ਕਿਹਾ ਕਿ ਮੱਛੀ ਪਾਲਣ ਕਿੱਤਾ ਹੀ ਇੱਕ ਅਜਿਹਾ ਕਿੱਤਾ ਹੈ, ਜਿਸ ਨਾਲ ਅਸੀਂ ਸੂਰ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਬੱਤਖ ਪਾਲਣ, ਬਾਗਬਾਨੀ ਆਦਿ ਦਾ ਸੁਮੇਲ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਾਂ।
                 ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿੱਚ ਤਲਾਬ ਦੀ ਉਸਾਰੀ ਲਈ 7,00,000 ਰੁਪਏ, ਪਹਿਲੇ ਸਾਲ ਦੀ ਖਾਦ ਖੁਰਾਕ ਲਈ 1,50,000 ਰੁਪਏ ਬੈਂਕ ਪਾਸੋਂ ਕਰਜ਼ਾ ਦਿਵਾਇਆ ਜਾਂਦਾ ਹੈ।ਜਿਸ ਉਤੇ ਜਨਰਲ ਲਈ 40 ਪ੍ਰਤੀਸ਼ਤ, ਪੱਛੜੀਆਂ ਸ਼੍ਰੇਣੀਆਂ ਅਤੇ ਔਰਤਾਂ ਲਈ 60 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।ਕੈਂਪ ਦੌਰਾਨ ਗੁਰਪ੍ਰੀਤ ਸਿੰਘ ਬਲਾਲਾ ਸਫਲ ਮੱਛੀ ਕਾਸ਼ਤਕਾਰ ਨੇ ਮੱਛੀ ਪਾਲਣ ਸਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਇਸ ਕਿੱਤੇ ਦੀ ਕਾਸ਼ਤ ਕਰਨ ਲਈ ਵੀ ਮੌਜੂਦ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
                     ਇਸ ਮੌਕੇ ਨਰਿੰਦਰਪਾਲ ਸਿੰਘ ਖੇਤਰੀ ਸਹਾਇਕ ਸਮਰਾਲਾ, ਜਤਿੰਦਰ ਸਿੰਘ ਸੋਹੀ ਸਰਪੰਚ, ਹਰਬੰਸ ਸਿੰਘ, ਦਲਵੀਰ ਸਿੰਘ, ਭੁਪਿੰਦਰ ਸਿੰਘ ਪੰਚ, ਕਮਲਜੀਤ ਸਿੰਘ ਆਦਿ ਤੋਂ ਇਲਾਵਾ ਪਿੰਡ ਬਲਾਲਾ ਦੇ ਕਿਸਾਨ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …