ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਜਿਲ੍ਹੇ ਦੇ ਨਸ਼ਾ ਛੱਡ
ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਰਾਹੀਂ ਰੋਜ਼ਗਾਰ ਪ੍ਰਾਪਤੀ ਦੇ ਮੌਕੇ ਦੇਣ ਸਬੰਧੀ ਸਹਾਇਕ ਕਮਿਸ਼ਨਰ ਜਨਰਲ ਗੁਰਮੀਤ ਕੁਮਾਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿਚ ‘ਮਿਸ਼ਨ ਰੈਡ ਸਕਾਈ’ ਅਧੀਨ ਜਿਲ੍ਹੇ ਵਿੱਚ ਬਤੌਰ ‘ਮਿਸ਼ਨ ਰੈਡ ਸਕਾਈ ਅਫਸਰ’ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।ਮੀਟਿੰਗ ਵਿੱਚ ਸਾਰੇ ਰੈੱਡ ਸਕਾਈ ਅਫਸਰਾਂ ਨੂੰ ਜਿਲ੍ਹੇ ਵਿੱਚ 9 ਤੋਂ 17 ਸਤੰਬਰ ਤੱਕ ਵੱਖ-ਵੱਖ ਥਾਵਾਂ ਤੇ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਸੈਂਟਰਾਂ ਤੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਜ਼ਦੀਕੀ ਸਥਾਨ ਲੈ ਜਾ ਕੇ ਰੋਜ਼ਗਾਰ ਮੇਲੇ ਵਿੱਚ ਹਾਜ਼ਰ ਹੋਣ ਲਈ ਹਦਾਇਤਾਂ ਜਾਰੀ ਕੀਤੀਆ ਗਈਆਂ।
ਇਸ ਮੌਕੇ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ਼੍ਰੀਮਤੀ ਨੀਲਮ ਮਹੇ ਨੇ ਅਧਿਕਾਰੀਆਂ ਨੂੰ ਮੇਲੇ ਵਿੱਚ ਰਜਿਸਟ੍ਰੇਸ਼ਨ ਤੋਂ ਲੈ ਕੇ ਇੰਟਰਵਿਊ ਤੱਕ ਅਪਣਾਈ ਜਾਣ ਵਾਲੀ ਵਿਧੀ ਬਾਰੇ ਜਾਣੂ ਕਰਵਾਉਂਦੇ ਹੋਏ ਇਨ੍ਹਾਂ ਮੇਲਿਆਂ ਪ੍ਰਤੀ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਅਪੀਲ ਕੀਤੀ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media