Thursday, August 6, 2026

ਡਿਪਟੀ ਕਮਿਸ਼ਨਰ ਨੇ ਲਿਆ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਰਿਕਵਰੀ ਵਿਚ ਤੇਜ਼ੀ ਲਿਆਉਣ ਦੇ ਹੁਕਮ

ਕਪੂਰਥਲਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਮਾਲ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਨ੍ਹਾਂ ਮਾਲ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਰਿਕਵਰੀ ਵਿਚ ਤੇਜ਼ੀ ਲਿਆਉਣ।
               ਉਨ੍ਹਾਂ ਕਿਹਾ ਕਿ ਸਮੂਹ ਪਟਵਾਰੀ ਹੜਤਾਲ ਖਤਮ ਹੋਣ ਪਿੱਛੋਂ ਤੁਰੰਤ ਵਾਧੂ ਸਰਕਲਾਂ ਦਾ ਕੰਮ ਸ਼ੁਰੂ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮਾਲ ਅਦਾਲਤਾਂ ਵਿਚ ਕੋਵਿਡ ਕਾਰਨ ਬਕਾਇਆ ਪਏ ਕੇਸਾਂ ਦੇ ਨਿਪਟਾਰੇ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣ ਅਤੇ ਅਧਿਕਾਰੀ ਲਗਾਤਾਰ ਅਦਾਲਤਾਂ ਲਾਉਣ।ਹਾਈਕੋਰਟ ਤੇ ਹੋਰਨਾਂ ਅਦਾਲਤਾਂ ਵਿੱਚ ਬਕਾਇਆ ਪਏ ਕੇਸਾਂ ਬਾਰੇ ਸਮੂਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਸੂਚੀਆਂ ਸੌਪਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਅਜਿਹੇ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵਈ ਕੀਤੀ ਜਾ ਸਕੇ।
                ਜਿਲ੍ਹੇ ਅੰਦਰ ਚਲ ਰਹੇ 20 ਸੇਵਾ ਕੇਂਦਰਾਂ ਦੇ ਕੰਮ ਦੇ ਜਾਇਜ਼ੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨਾਂ ਵਿਚ ਸ਼ੁਰੂ ਕੀਤੀਆਂ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
                 ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿਤਿਆ ਉੱਪਲ, ਐਸ.ਡੀ.ਐਮ ਕਪੂਰਥਲਾ ਡਾ. ਜੈਇੰਦਰ ਸਿੰਘ, ਜਿਲ੍ਹਾ ਮਾਲ ਅਫਸਰ ਗੁਰਮੀਤ ਸਿੰਘ ਮਾਨ, ਸੁਪਰਡੈਂਟ ਸਤਬੀਰ ਸਿੰਘ ਤੇ ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …