Friday, August 7, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਰੰਗਾ-ਰੰਗ ਪ੍ਰੋਗਰਾਮ ਪ੍ਰਦਰਸ਼ਿਤ ਕੀਤਾ ਗਿਆ।
                   ਪ੍ਰਿੰ: ਨਿਰਮਲਜੀਤ ਕੌਰ ਨੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਕੀਤੇ ਵਡਮੁੱਲੇ ਕਾਰਜਾਂ ’ਤੇ ਰੌਸ਼ਨੀ ਪਾਈ।ਸੰਸਾਰ ਦੇ ਪ੍ਰਸਿੱਧ ਵਿਗਿਆਨੀ, ਡਾਕਟਰ, ਖਿਡਾਰੀ ਆਦਿ ਦੇ ਨਿਰਮਾਤਾ ਅਧਿਆਪਕ ਹੀ ਹਨ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਉਤਮ ਨਾਗਰਿਕ ਬਣਾਉਣ ’ਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ।
                     ਵਿਦਿਆਰਥੀਆਂ ਨੇ ਸਵੈ-ਰਚਿਤ ਕਵਿਤਾਵਾਂ ਪੇਸ਼ ਕਰਕੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕੋਰੋਨਾ ਕਾਲ ਦੌਰਾਨ ਕਰਵਾਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸਮੂਹ ਗਾਣ ਪੇਸ਼ ਕੀਤਾ।ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …